27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਰਾਜੂ ਖੰਨਾ ਬਡਾਲੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ

ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਹਲਕੇ ਦੇ ਪਿੰਡ ਬਡਾਲੀ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਚਾਨਣਾ ਪਾਇਆ।

ਅਜੀਤ ਡੈਸਕ 27-10-2026
ਅਮਲੋਹ, 26 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਹਲਕੇ ਦੇ ਪਿੰਡ ਬਡਾਲੀ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨੇਕੀ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਸਮਾਜ ਵਿਚ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹਲਕਾ ਅਮਲੋਹ ਦੇ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਹੋਰ ਸੰਗਤਾਂ ਵੀ ਵਿਸ਼ੇਸ਼ ਤੌਰ ’ ਤੇ ਮੌਜੂਦ ਸਨ। ਇਸ ਮੌਕੇ ਤੇ ਸਮੁੱਚੇ ਭਗਵਾਨ ਬਾਲਮਿਕੀ ਕਲੱਬ ਦੇ ਮੈਂਬਰਾਂ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜਥੇਦਾਰ ਹਰਬੰਸ ਸਿੰਘ ਬਡਾਲੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਸਮਾਗਮ ਵਿਚ ਰਣਧੀਰ ਸਿੰਘ, ਪ੍ਰੀਤਮ ਸਿੰਘ, ਮੇਹਰ ਸਿੰਘ, ਸਵਰਨ ਸਿੰਘ, ਸੰਦੀਪ ਸਿੰਘ, ਸੁਖਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਬਡਾਲੀ, ਮਨਦੀਪ ਸਿੰਘ, ਪ੍ਰਗਟ ਸਿੰਘ, ਜਸਕਰਨ ਸਿੰਘ, ਰਾਜਵੀਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਕੌਰ, ਗੁਰਮਤਿ ਕੌਰ, ਹਰਜਿੰਦਰ ਕੌਰ, ਸੋਨੀ ਬਾਲਾ, ਸੁਖਵਿੰਦਰ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦੁੱਧਨ ਗੁਜਰਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾੜਾ ਮਨਾਇਆ ਅਗਲੀ ਖ਼ਬਰ ਫੌਰੈਸਟ ਹਿੱਲ ਵਰਲਡ ਸਕੂਲ ਵਲੋਂ ਅਕਾਦਮਿਕ ਸੈਸ਼ਨ 2027-28 ਲਈ ਦਾਖ਼ਲਿਆਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।