ਲੜਕੇ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਲੜਕੀ ਖ਼ਿਲਾਫ਼ ਕੇਸ ਦਰਜ
ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਲੜਕੇ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਇਕ ਲੜਕੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਸਾਜਿਦ ਅਲੀ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਸਾਲਿਮ ਅਲੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਆਤਮ ਹੱਤਿਆ ਕਰ ਲਈ ਹੈ।
ਅਜੀਤ ਡੈਸਕ
27-10-2026