28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਸਰਕਾਰ ਕਿਸਾਨਾਂ ਨੂੰ ਲੋੜੀਂਦੀ ਖ਼ਾਦ ਮੁਹੱਈਆ ਕਰਵਾਉਣ ’ਚ ਨਾਕਾਮ ਰਹੀ- ਗੁਰਨਾਮ ਸਿੰਘ ਢੈਠਲ

ਸਮਾਣਾ, 27 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਵਿਚ ਡੀ. ਏ.

ਅਜੀਤ ਡੈਸਕ 28-10-2026
ਸਮਾਣਾ, 27 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਵਿਚ ਡੀ. ਏ. ਪੀ. ਖ਼ਾਦ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਡੀ. ਏ. ਪੀ. ਖਾਦ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਖਾਦ ਦੀ ਕਮੀ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਗੁਰਨਾਮ ਸਿੰਘ ਢੈਠਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਡੀ.ਏ.ਪੀ. ਖਾਦ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।
ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ ਭਾਈ ਹਵਾਰਾ ਦੀ ਪੈਰੋਲ ਦੀ ਕੀਤੀ ਵਕਾਲਤ ਅਗਲੀ ਖ਼ਬਰ ਰਾਜਿੰਦਰ ਸਿੰਘ ਛੰਨਾਂ ਵਲੋਂ ਬੈਠਕਾਂ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।