30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਲਕਾ ਇੰਚਾਰਜ ਗੁਰੂ ਦੀ ਅਗਵਾਈ ਹੇਠ ਪਿੰਡ ਨਾਹਨਹੇੜੀ ਵਿਖੇ ਭਰੇ ਫਾਰਮ

ਬਸੀ ਪਠਾਣਾਂ, 29 ਅਕਤੂਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ‘ਪੰਜਾਬ ਬਚਾਓ’ ਪ੍ਰੋਗਰਾਮ ਤਹਿਤ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਘਰ-ਘਰ ਜਾ ਕੇ ਫਾਰਮ ਭਰਨ ਦੀ ਮੁਹਿੰਮ ਤਹਿਤ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੇ ਪਿੰਡ ਨਾਹਨਹੇੜੀ ਵਿਖੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪਾਰਟੀ ਦੀ ਲੀਡਰਸ਼ਿਪ ਦੁਆਰਾ ਘਰ-ਘਰ ਪਹੁੰਚ ਕਰਕੇ ਲੋਕਾਂ ਦੇ ਫਾਰਮ ਭਰਕੇ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣੇ ਗਏ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਪਾਰਟੀ ਵਲੋਂ ਲੋਕਾਂ ਨੂੰ ਭਰੋਸੇ ਵਿਚ ਲੈ ਕੇ ਉਨ੍ਹਾਂ ਦੀ ਰਾਇ ਜਾਣ ਕੇ ਹਲਕੇ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਜਾਣਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਪਿੰਡ ਨਾਹਨਹੇੜੀ ਵਿਖੇ ਫਾਰਮ ਭਰਨ ਉਪਰੰਤ, ਨਾਲ ਕੌਮੀ ਮੀਤ ਪ੍ਰਧਾਨ ਅਮਨਪਾਲ ਸਿੰਘ ਨਾਹਨਹੇੜੀ ਅਤੇ ਹੋਰ। ਅਜੀਤ ਤਸਵੀਰ 30-10-2026
ਬਸੀ ਪਠਾਣਾਂ, 29 ਅਕਤੂਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ‘ਪੰਜਾਬ ਬਚਾਓ’ ਪ੍ਰੋਗਰਾਮ ਤਹਿਤ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਘਰ-ਘਰ ਜਾ ਕੇ ਫਾਰਮ ਭਰਨ ਦੀ ਮੁਹਿੰਮ ਤਹਿਤ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੇ ਪਿੰਡ ਨਾਹਨਹੇੜੀ ਵਿਖੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪਾਰਟੀ ਦੀ ਲੀਡਰਸ਼ਿਪ ਦੁਆਰਾ ਘਰ-ਘਰ ਪਹੁੰਚ ਕਰਕੇ ਲੋਕਾਂ ਦੇ ਫਾਰਮ ਭਰਕੇ ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣੇ ਗਏ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਪਾਰਟੀ ਵਲੋਂ ਲੋਕਾਂ ਨੂੰ ਭਰੋਸੇ ਵਿਚ ਲੈ ਕੇ ਉਨ੍ਹਾਂ ਦੀ ਰਾਇ ਜਾਣ ਕੇ ਹਲਕੇ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਜਾਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਅਸਲ ਲੋੜਾਂ ਅਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਨੂੰ ਪਾਰਟੀ ਦੇ ਭਵਿੱਖੀ ਏਜੰਡੇ ਵਿਚ ਸ਼ਾਮਲ ਕਰਨਾ ਹੈ, ਤਾਂ ਜੋ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਠੋਸ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਬਚਾਓ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਕਿਸਾਨੀ, ਨੌਜਵਾਨਾਂ, ਵਪਾਰੀਆਂ, ਮਜ਼ਦੂਰਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਆਪਣੇ ਸਿਆਸੀ ਏਜੰਡੇ ਦਾ ਅਹਿਮ ਹਿੱਸਾ ਮੰਨਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਸਰਕਾਰ ਬਣਨ ਦੀ ਸੂਰਤ ਵਿਚ ਕੀਤੇ ਗਏ ਪ੍ਰਮੁੱਖ ਐਲਾਨਾਂ ਵਿਚ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਮੁਹੱਈਆ ਕਰਵਾਉਣ, ਪੰਜਾਬ ਵਿਚ ਜ਼ਮੀਨ ਦੀ ਖ਼ਰੀਦ ਸਬੰਧੀ ਕਾਨੂੰਨੀ ਵਿਵਸਥਾ ਬਣਾਉਣ, ਸਰਕਾਰੀ ਨੌਕਰੀਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣਾ, ਗ਼ਰੀਬਾਂ ਲਈ ਪੱਕੇ ਮਕਾਨ ਤੇ ਬੇਘਰਿਆਂ ਨੂੰ ਪਲਾਟ ਦੇਣ, ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿਆਜ ਮੁਕਤ ਕਰਜ਼ੇ ਦੇਣ, ਸਿਹਤ ਸਹੂਲਤਾਂ ਅਤੇ ਪੜ੍ਹਾਈ ਮੁਫ਼ਤ ਮੁਹੱਈਆ ਕਰਵਾਉਣ, ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਏ ਕਰਨ ਅਤੇ ਹਰੇਕ ਗ਼ਰੀਬ ਪਰਿਵਾਰ ਨੂੰ ਪ੍ਰਤੀ ਮਹੀਨਾ 50 ਕਿੱਲੋ ਕਣਕ ਦੇਣ ਦੇ ਐਲਾਨ ਦੀ ਗੱਲ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਕੌਮੀ ਮੀਤ ਪ੍ਰਧਾਨ ਅਮਨਪਾਲ ਸਿੰਘ ਨਾਹਨਹੇੜੀ, ਦਿਆਲ ਸਿੰਘ, ਯੂਥ ਆਗੂ ਰੋਮਨਦੀਪ ਸਿੰਘ, ਕਰਮਨਰਾਜ ਸਿੰਘ, ਜਸਵਿੰਦਰ ਕੌਰ ਬੂਥ ਪ੍ਰਧਾਨ ਇਸਤਰੀ ਵਿੰਗ, ਰਾਜਵੰਤ ਕੌਰ, ਹਰਦੇਵ ਸਿੰਘ, ਕਮਲਜੀਤ ਸਿੰਘ, ਸੇਵਾ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਹੋਰ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਵਕੀਲ ਭਾਈਚਾਰੇ ਵਲੋਂ ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਬੁਲਾਰਾ ਸੋਨੂੰ ਚੀਮਾ ਦਾ ਸਨਮਾਨ ਅਗਲੀ ਖ਼ਬਰ ਵਪਾਰ ਨੂੰ ਨੁਕਸਾਨ ਪਹੁੰਚਾਉਣਾ ਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਬੇਹੱਦ ਨਿੰਦਣਯੋਗ- ਰਣਦੀਪ ਸਿੰਘ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।