30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਾਂਗਰਸ ਪਾਰਟੀ ’ਚ ਦਲਿਤ ਆਗੂ ਸੁਰੱਖਿਅਤ ਨਹੀਂ- ਹਰਵੇਲ ਸਿੰਘ ਮਾਧੋਪੁਰ

ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ.

ਅਜੀਤ ਡੈਸਕ 30-10-2026
ਖਮਾਣੋਂ, 29 ਅਕਤੂਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਚੰਡੀਗੜ੍ਹ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਚ ਜਨਰਲ ਕੈਟਾਗਰੀ ਦੇ ਕਾਂਗਰਸੀ ਆਗੂ ਵਲੋਂ ਸੀਨੀਅਰ ਦਲਿਤ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕਥਿਤ ਤੌਰ ’ ਤੇ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਵਿਚ ਦਲਿਤ ਆਗੂਆਂ ਦੀ ਸੁਰੱਖਿਆ ਤੇ ਸਨਮਾਨ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਧੋਪੁਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਪਾਰਟੀ ਵਿਚ ਦਲਿਤ ਸਮਾਜ ਨਾਲ ਸਬੰਧਿਤ ਆਗੂਆਂ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਬੰਧੀ ਇਕ ਸੀਨੀਅਰ ਕਾਂਗਰਸੀ ਆਗੂ ਵਲੋਂ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਲਿਤ ਸਮਾਜ ਦੇ ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵ. ਬੂਟਾ ਸਿੰਘ ਸਬੰਧੀ ਕਥਿਤ ਜਾਤੀ ਤੇ ਰੰਗ ਦੇ ਆਧਾਰ ’ਤੇ ਕੀਤੀਆਂ ਗਈਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਪਾਰਟੀ ਲੀਡਰਸ਼ਿਪ ਨੂੰ ਸਖ਼ਤ ਰੁਖ਼ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਲੰਮਾ ਸਮਾਂ ਕਾਂਗਰਸ ਪਾਰਟੀ ਵਿਚ ਰਹਿ ਕੇ ਸੇਵਾਵਾਂ ਨਿਭਾਈਆਂ ਹਨ, ਪਰ ਉਨ੍ਹਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਪਾਰਟੀ ਆਗੂਆਂ ਦੀ ਚੁੱਪ ਚਿੰਤਾਜਨਕ ਹੈ। ਉਨ੍ਹਾਂ ਪੀੜਤ ਆਗੂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਮੁਸ਼ਕਲ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹਨਗੇ। ਮਾਧੋਪੁਰ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੋਂ ਮੰਗ ਕੀਤੀ ਕਿ ਕੁੱਟਮਾਰ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀ ਨੂੰ ਤੁਰੰਤ ਪਾਰਟੀ ਵਿਚੋਂ ਕੱਢਿਆ ਜਾਵੇ। ਉਨ੍ਹਾਂ ਕਾਂਗਰਸ ਵਿਚ ਮੌਜੂਦ ਦਲਿਤ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਘਟਨਾ ਵਿਰੁੱਧ ਸਮੂਹਿਕ ਤੌਰ ’ਤੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚ ਦਲਿਤ ਸਮਾਜ ਦੇ ਹੱਕਾਂ ਅਤੇ ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਸਬੰਧਿਤ ਸਰਕਾਰ ਤੋਂ ਵੀ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਪੜਤਾਲ ਕਰਵਾ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਖਮਾਣੋਂ ਤਹਿਸੀਲ ਦੇ ਵਿਦਿਆਰਥੀਆਂ ਦੀ ਬੱਸਾਂ ਸੰਬੰਧੀ ਸਮੱਸਿਆ ਨੂੰ ਲੈ ਕੇ ਡਾ. ਢੋਲੇਵਾਲ ਨੇ ਐਸ. ਡੀ. ਐਮ. ਨੂੰ ਸੌਂਪਿਆ ਮ... ਅਗਲੀ ਖ਼ਬਰ ਅਮਲੋਹ ਦੇ ਵਾਰਡ ਨੰਬਰ 12 ਤੇ 13 ’ਚ ਸੜਕ ’ਤੇ ਖੜੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।