31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਅਮਨ-ਕਾਨੂੰਨ ਦੀ ਬਹਾਲੀ ਤੇ ਲੋਕਤੰਤਰ ਦੀ ਰਾਖੀ ਲਈ ਭਾਜਪਾ ਵਚਨਬੱਧ- ਇੰਜ. ਟੌਹੜਾ

ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦੀ ਬਹਾਲੀ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਦੇ ਮਕਸਦ ਨਾਲ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਂਅ ਹੇਠ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜ.

ਹਲਕਾ ਅਮਲੋਹ ਤੋਂ ਵੱਡੀ ਗਿਣਤੀ ’ਚ ਵਰਕਰ ਪਟਿਆਲਾ ਵਿਖੇ ਪੈਦਲ ਯਾਤਰਾ ’ਚ ਹੋਏ ਸ਼ਾਮਿਲ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਵਿਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਮੌਜੂਦ ਇੰਜ. ਕੰਵਰਵੀਰ ਸਿੰਘ ਟੌਹੜਾ ਅਤੇ ਹੋਰ। ਅਜੀਤ ਤਸਵੀਰ 31-10-2026
ਮੰਡੀ ਗੋਬਿੰਦਗੜ੍ਹ, 30 ਅਕਤੂਬਰ (ਰਾਜੇਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦੀ ਬਹਾਲੀ ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਦੇ ਮਕਸਦ ਨਾਲ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਂਅ ਹੇਠ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ ਹੇਠ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਯਾਤਰਾ ਵਿਚ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਅਲਕਾ ਗੁੱਜਰ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਇੰਦਰ ਕੌਰ ਸਮੇਤ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਅਮਲੋਹ ਤੋਂ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਇੰਜ. ਕੰਵਰਵੀਰ ਸਿੰਘ ਟੌਹੜਾ ਦੀ ਅਗਵਾਈ ਹੇਠ 10 ਬੱਸਾਂ ਦਾ ਕਾਫ਼ਲਾ ਪਟਿਆਲਾ ਲਈ ਰਵਾਨਾ ਕੀਤਾ ਗਿਆ। ਇਸ ਕਾਫ਼ਲੇ ਨੂੰ ਰਵਾਨਾ ਕਰਨ ਅਤੇ ਯਾਤਰਾ ਨੂੰ ਸਫਲ ਬਣਾਉਣ ਵਿਚ ਡਾ. ਜਗਜੀਤ ਸਿੰਘ ਮੰਨਤ, ਅਮਰਿੰਦਰ ਮਾਕਨ, ਮਨਜ਼ੂਰ ਕੁਰੈਸ਼ੀ (ਕਾਰਜਕਾਰਨੀ ਮੈਂਬਰ, ਘੱਟ ਗਿਣਤੀ ਮੋਰਚਾ ਪੰਜਾਬ), ਸੱਜਣ ਸਿੰਘ ਕੁੰਭੜਾ, ਸੰਜੀਵ ਟੰਡਨ, ਮਨਪ੍ਰੀਤ ਕੋਟਲਾ ਡਡਹੇੜੀ, ਲਾਲ ਸਿੰਘ ਲਾਲੀ, ਅਭਿਸ਼ੇਕ ਧਵਨ, ਪਰਮਵੀਰ ਪਿੰਟੂ ਅਤੇ ਗੁਰਜੰਟ ਮਾਸਟਰ ਸਮੇਤ ਹੋਰਨਾਂ ਆਗੂਆਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ, ਲੋਕ ਹਿਤਾਂ ਦੀ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਵਿਚ ਅਮਨ-ਸ਼ਾਂਤੀ ਦੀ ਬਹਾਲੀ ਲਈ ਭਾਜਪਾ ਵਲੋਂ ਇਹ ਪੈਦਲ ਯਾਤਰਾ ਕੱਢੀ ਗਈ ਹੈ। ਇੰਜ. ਟੌਹੜਾ ਨੇ ਯਾਤਰਾ ਵਿਚ ਸ਼ਾਮਲ ਹੋਣ ਵਾਲੇ ਸਮੂਹ ਸੀਨੀਅਰ ਆਗੂਆਂ, ਪਾਰਟੀ ਵਰਕਰਾਂ ਅਤੇ ਹਲਕਾ ਅਮਲੋਹ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਵਲੋਂ ਦਿਖਾਇਆ ਗਿਆ ਉਤਸ਼ਾਹ ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਯਾਤਰਾ ਨੂੰ ਮਿਲੇ ਹੁੰਗਾਰੇ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਲੋਕ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਤ ਹਨ ਅਤੇ ਪੰਜਾਬ ਵਿਚ ਮਜ਼ਬੂਤ ਤੇ ਜਵਾਬਦੇਹ ਸ਼ਾਸਨ ਦੀ ਉਮੀਦ ਰੱਖਦੇ ਹਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ- ਕਾਲਾ ਅਰੋੜਾ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਪਟਿਆਲਾ ਵਿਖੇ ਲੱਗੇ ‘ਕਿਤਾਬ ਲਵਰਜ਼ ਬੁੱਕ ਫੇਅਰ’ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।