ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਪਾਰਟੀ ਮਜ਼ਬੂਤੀ ਵੱਲ ਵਧ ਰਹੀ ਹੈ- ਕਾਲਾ ਅਰੋੜਾ
ਅਮਲੋਹ, 30 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਣਥੱਕ ਮਿਹਨਤ ਤੇ ਯਤਨਾਂ ਸਦਕਾ ਅੱਜ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
31-10-2026