01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਤਰਖਾਣ ਮਾਜਰਾ ਨੂੰ ਥੱਪੜ ਮਾਰਨ ਵਾਲੇ ਕਾਂਗਰਸੀ ਲੀਡਰ ਵਿਰੁੱਧ ਕਾਂਗਰਸ ਹਾਈ ਕਮਾਂਡ ਕਾਰਵਾਈ ਕਰੇ-ਸਾਧੂ ਸਿੰਘ ਧਰਮਸੋਤ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)- ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਬਰਿੰਦਰ ਸਿੰਘ ਢਿੱਲੋਂ ਵਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਤੇ ਉਸ ਦੀ ਬੇਇੱਜ਼ਤੀ ਕਰਨ ਦੇ ਵਰਤਾਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਕਾਂਗਰਸ ਪਾਰਟੀ ਦਾ ਬਹੁਤ ਹੀ ਸੀਨੀਅਰ ਆਗੂ ਹੈ ਤੇ ਉਸ ਨੂੰ ਨਿਆਂ ਦਿਵਾਇਆ ਜਾਵੇ।

ਅਜੀਤ ਡੈਸਕ 01-11-2026
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਸੁਰਜੀਤ ਸਿੰਘ ਸਾਹੀ)- ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਬਰਿੰਦਰ ਸਿੰਘ ਢਿੱਲੋਂ ਵਲੋਂ ਕਥਿਤ ਤੌਰ ’ਤੇ ਥੱਪੜ ਮਾਰਨ ਤੇ ਉਸ ਦੀ ਬੇਇੱਜ਼ਤੀ ਕਰਨ ਦੇ ਵਰਤਾਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਬਰਿੰਦਰ ਸਿੰਘ ਢਿੱਲੋਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਕਾਂਗਰਸ ਪਾਰਟੀ ਦਾ ਬਹੁਤ ਹੀ ਸੀਨੀਅਰ ਆਗੂ ਹੈ ਤੇ ਉਸ ਨੂੰ ਨਿਆਂ ਦਿਵਾਇਆ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ, ਜੋ ਕਿ ਸਰਹਿੰਦ ਮਾਰਕੀਟ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਈ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਸੀਨੀਅਰ ਕਾਂਗਰਸੀ ਲੀਡਰ ਬਰਿੰਦਰ ਸਿੰਘ ਢਿੱਲੋਂ ਵਲੋਂ ਉਸ ਨੂੰ ਥੱਪੜ ਮਾਰਨ ਤੇ ਉਸ ਦੀ ਬੇਇੱਜ਼ਤੀ ਕਰਨ ਦਾ ਕਥਿਤ ਦੋਸ਼ ਲਗਾਇਆ ਸੀ ਤੇ ਪਾਰਟੀ ਹਾਈ ਕਮਾਂਡ ਤੋਂ ਮੰਗ ਕੀਤੀ ਸੀ ਕਿ ਉਸ ਨੂੰ ਇਨਸਾਫ਼ ਦਵਾਇਆ ਜਾਵੇ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਹਲਕਾ ਬਸੀ ਪਠਾਣਾਂ ਰਿਜ਼ਰਵ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਵੀ ਹਨ।
ਪਿਛਲੀ ਖ਼ਬਰ ਕਾਂਗਰਸ ਵਲੋਂ ਦਿੱਲੀ ’ਚ ਕੀਤੀ ਜਾ ਰਹੀ ਰੈਲੀ ਸਿੱਖ ਭਾਵਨਾਵਾਂ ਨਾਲ ਸਿੱਧਾ ਖਿਲਵਾੜ-ਇੰਜ. ਟੌਹੜਾ ਅਗਲੀ ਖ਼ਬਰ ਪਾਈਨ ਗਰੋਵ ਕਾਲਜ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।