01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਾਂਗਰਸ ਵਲੋਂ ਦਿੱਲੀ ’ਚ ਕੀਤੀ ਜਾ ਰਹੀ ਰੈਲੀ ਸਿੱਖ ਭਾਵਨਾਵਾਂ ਨਾਲ ਸਿੱਧਾ ਖਿਲਵਾੜ-ਇੰਜ. ਟੌਹੜਾ

ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)-ਪੰਜਾਬ ਦੇ ਸਟੇਟ ਕੋਆਰਡੀਨੇਟਰ ਤੇ ਅਮਲੋਹ ਹਲਕਾ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕਾਂਗਰਸ ਪਾਰਟੀ ਵਲੋਂ ਆਉਂਦੀ 1 ਨਵੰਬਰ ਨੂੰ ਦਿੱਲੀ ਵਿਖੇ ਰੱਖੀ ਰੈਲੀ ਨੂੰ ਲੈ ਕੇ ਬੇਹੱਦ ਤਿੱਖਾ ਤੇ ਭਾਵਨਾਤਮਕ ਪ੍ਰਤੀਕਰਮ ਪ੍ਰਗਟ ਕੀਤਾ ਹੈ।

ਅਜੀਤ ਡੈਸਕ 01-11-2026
ਮੰਡੀ ਗੋਬਿੰਦਗੜ੍ਹ, 31 ਅਕਤੂਬਰ (ਇਕਬਾਲਦੀਪ ਸੰਧੂ)-ਪੰਜਾਬ ਦੇ ਸਟੇਟ ਕੋਆਰਡੀਨੇਟਰ ਤੇ ਅਮਲੋਹ ਹਲਕਾ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕਾਂਗਰਸ ਪਾਰਟੀ ਵਲੋਂ ਆਉਂਦੀ 1 ਨਵੰਬਰ ਨੂੰ ਦਿੱਲੀ ਵਿਖੇ ਰੱਖੀ ਰੈਲੀ ਨੂੰ ਲੈ ਕੇ ਬੇਹੱਦ ਤਿੱਖਾ ਤੇ ਭਾਵਨਾਤਮਕ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਦਾ ਦਿਨ ਸਿੱਖ ਕੌਮ ਲਈ ਕੋਈ ਆਮ ਦਿਨ ਨਹੀਂ, ਸਗੋਂ ਇਹ ਉਹ ਕਾਲਾ ਦਿਨ ਹੈ ਜਦੋਂ ਦਿੱਲੀ ਦੀਆਂ ਸੜਕਾਂ ’ਤੇ ਬੇਦੋਸ਼ੇ ਸਿੱਖਾਂ ਨੂੰ ਗਲਾਂ ਵਿਚ ਬਲਦੇ ਟਾਇਰ ਪਾ ਕੇ ਸਾੜਿਆ ਗਿਆ ਸੀ, ਮਾਵਾਂ ਦੀਆਂ ਗੋਦੀਆਂ ਵਿਚੋਂ ਬੱਚੇ ਖੋਹ ਲਏ ਗਏ ਸਨ ਤੇ ਹਜ਼ਾਰਾਂ ਧੀਆਂ-ਭੈਣਾਂ ਦੀ ਇੱਜ਼ਤ ਤਾਰ-ਤਾਰ ਕੀਤੀ ਗਈ ਸੀ। ਇੰਜ. ਟੌਹੜਾ ਨੇ ਭਾਵੁਕ ਹੁੰਦਿਆਂ ਆਖਿਆ ਕਿ ਉਸ ਕਹਿਰ ਭਰੇ ਦੌਰ ਨੂੰ ਲੰਘੇ ਦਹਾਕੇ ਬੀਤ ਚੁੱਕੇ ਹਨ, ਪਰ ਪੀੜਤ ਪਰਿਵਾਰਾਂ ਦੇ ਸੀਨੇ ਵਿਚ ਅੱਜ ਵੀ ਉਹ ਅੱਗ ਬਲ ਰਹੀ ਹੈ। ਅਜਿਹੇ ਸੰਵੇਦਨਸ਼ੀਲ ਤੇ ਖ਼ੂਨੀ ਦਿਹਾੜੇ ’ਤੇ ਉਸੇ ਕਾਂਗਰਸ ਪਾਰਟੀ ਵਲੋਂ ਦਿੱਲੀ ਵਿਚ ਵੱਡੇ ਪੱਧਰ ’ਤੇ ਇਕੱਠ ਜਾਂ ਮੀਟਿੰਗ ਕਰਨਾ, ਲਾਸ਼ਾਂ ਅਤੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।
ਪਿਛਲੀ ਖ਼ਬਰ ਭਾਜਪਾ ਐਨ.ਜੀ.ਓ. ਸੈੱਲ ਦੇ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਹਰਗਣਾਂ ਦੇ ਕੈਂਸਰ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਤਰਖਾਣ ਮਾਜਰਾ ਨੂੰ ਥੱਪੜ ਮਾਰਨ ਵਾਲੇ ਕਾਂਗਰਸੀ ਲੀਡਰ ਵਿਰੁੱਧ ਕਾਂਗਰਸ ਹਾਈ ਕਮਾਂਡ ਕਾਰਵਾਈ ਕਰੇ-ਸਾਧੂ ਸਿੰਘ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।