02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਤੇ ਸਮਾਜਿਕ ਅਨੁਭਵ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਸੌਲੀ ਵਿਖੇ ਇਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਸੌਲੀ ਦੇ ਇਤਿਹਾਸਕ ਅਤੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਕੁਦਰਤੀ ਵਾਤਾਵਰਣ, ਇਤਿਹਾਸਕ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 02-11-2026
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਤੇ ਸਮਾਜਿਕ ਅਨੁਭਵ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਸੌਲੀ ਵਿਖੇ ਇਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਸੌਲੀ ਦੇ ਇਤਿਹਾਸਕ ਅਤੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਕੁਦਰਤੀ ਵਾਤਾਵਰਣ, ਇਤਿਹਾਸਕ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਵਿੱਦਿਅਕ ਦੌਰੇ ਦੀ ਅਗਵਾਈ ਬਾਇਉਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਅਕਾਦਮਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਅਜਿਹੇ ਮੌਕੇ ਮੁਹੱਈਆ ਕਰਵਾਉਣਾ ਹੈ, ਜਿਨ੍ਹਾਂ ਰਾਹੀਂ ਉਹ ਆਪਣੇ ਗਿਆਨ, ਸਮਾਜਿਕ ਹੁਨਰ ਅਤੇ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰ ਸਕਣ। ਵਿਦਿਆਰਥੀਆਂ ਨੇ ਇਸ ਦੌਰੇ ਨੂੰ ਇਕ ਯਾਦਗਾਰੀ ਅਤੇ ਗਿਆਨ ਭਰਪੂਰ ਅਨੁਭਵ ਦੱਸਿਆ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਵੋਟ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੰਟੇਨਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।