ਕੱਲ੍ਹ ਦੀ ਸੰਗਰੂਰ ਰੈਲੀ ਕਾਂਗਰਸ ਪਾਰਟੀ ’ਚ ਨਵਾਂ ਜੋਸ਼ ਭਰੇਗੀ-ਗੁਰਪ੍ਰੀਤ ਸਿੰਘ ਗੋਪੀ
ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)–ਬਲਾਕ ਕਾਂਗਰਸ ਖਮਾਣੋਂ ਦੇ ਵਾਇਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਅਜੀਤ ਡੈਸਕ
03-11-2026