04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ’ ਚ ਸੋਹਣ ਸਿੰਘ ਨੂੰ ਮੁੜ ਸੌਂਪੀ ਪ੍ਰਧਾਨਗੀ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਰਵਿਦਾਸੀਆ ਭਾਈਚਾਰੇ ਦੀ ਮੀਟਿੰਗ ਤੇ ਆਮ ਇਜਲਾਸ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਗੁਰੂ ਘਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਅਹਿਮ ਫ਼ੈਸਲੇ ਲੈਂਦਿਆਂ ਸਾਬਕਾ ਪ੍ਰਧਾਨ ਸੋਹਣ ਸਿੰਘ ਨੂੰ ਮੁੜ ਤੋਂ ਅਗਲੇ ਦੋ ਸਾਲਾਂ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ।

ਅਜੀਤ ਡੈਸਕ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਰਵਿਦਾਸੀਆ ਭਾਈਚਾਰੇ ਦੀ ਮੀਟਿੰਗ ਤੇ ਆਮ ਇਜਲਾਸ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਗੁਰੂ ਘਰ ਵਿਖੇ ਆਯੋਜਿਤ ਕੀਤਾ ਗਿਆ। ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਅਹਿਮ ਫ਼ੈਸਲੇ ਲੈਂਦਿਆਂ ਸਾਬਕਾ ਪ੍ਰਧਾਨ ਸੋਹਣ ਸਿੰਘ ਨੂੰ ਮੁੜ ਤੋਂ ਅਗਲੇ ਦੋ ਸਾਲਾਂ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੀਂ ਕਾਰਜਕਾਰਨੀ ਦਾ ਗਠਨ ਕਰਦਿਆਂ ਸੋਹਣ ਸਿੰਘ ਦੇ ਨਾਲ ਕੁਲਦੀਪ ਸਿੰਘ ਨੂੰ ਸਕੱਤਰ ਅਤੇ ਸਤਵਿੰਦਰ ਸਿੰਘ ਨੂੰ ਕੈਸ਼ੀਅਰ ਵਜੋਂ ਚੁਣਿਆ ਗਿਆ। ਇਸ ਤੋਂ ਇਲਾਵਾ ਹਰਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਸ਼ਮਸ਼ੇਰ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿ ਆ ਹੈ। ਕਮੇਟੀ ਵਿਚ ਮੈਂਬਰਾਂ ਵਜੋਂ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਲੱਖੀ, ਸੰਦੀਪ ਸਿੰਘ, ਦਵਿੰਦਰ ਸਿੰਘ, ਦਾਰਾ ਸਿੰਘ, ਗੁਰਪ੍ਰੀਤ ਸਿੰਘ (ਰਿੰਕੂ), ਗੁਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਮੀਟਿੰਗ ਦੌਰਾਨ ਕਈ ਅਹਿਮ ਪ੍ਰਬੰਧਕੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦਾ ਇਕ ਨਵਾਂ ਬੈਂਕ ਖਾਤਾ ਖੁਲ੍ਹਵਾਇਆ ਜਾਵੇਗਾ ਅਤੇ ਲੈਣ-ਦੇਣ ਲਈ ਨਵੀਂ ਰਸੀਦ ਬੁੱਕ ਬਣਵਾਈ ਜਾਵੇਗੀ। ਮੀਟਿੰਗ ਦੇ ਅਖੀਰ ਵਿਚ ਪ੍ਰਧਾਨ ਸੋਹਣ ਸਿੰਘ ਵਲੋਂ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਸਮੁੱਚੇ ਖ਼ਰਚਿਆਂ ਅਤੇ ਗੁਰਦੁਆਰਾ ਸਾਹਿਬ ਦੀ ਆਮਦਨ ਦਾ ਹਿਸਾਬ-ਕਿਤਾਬ ਸੰਗਤਾਂ ਤੇ ਮੈਂਬਰਾਂ ਦੇ ਸਾਹਮਣੇ ਰੱਖਿਆ ਗਿਆ। ਮੀਟਿੰਗ ਵਿਚ ਮੌਜੂਦ ਸਮੂਹ ਮੈਂਬਰਾਂ ਨੇ ਭਰੋਸਾ ਪ੍ਰਗਟਾਇਆ ਕਿ ਨਵੀਂ ਟੀਮ ਦੀ ਅਗਵਾਈ ਹੇਠ ਭਾਈਚਾਰੇ ਦਾ ਕੰਮ ਹੋਰ ਵੀ ਸੁਚਾਰੂ ਢੰਗ ਨਾਲ ਚੱਲੇਗਾ ਅਤੇ ਬਾਕੀ ਸਾਰੇ ਪ੍ਰਬੰਧਕੀ ਅਧਿਕਾਰ ਵੀ ਪ੍ਰਧਾਨ ਕੋਲ ਸੁਰੱਖਿਅਤ ਰਹਿਣਗੇ। ਇਸ ਮੌਕੇ ਕੌਂਸਲਰ ਰਾਮ ਪਾਲ, ਸੁਰਜੀਤ ਸਿੰਘ, ਪਰਮਜੀਤ ਸਿੰਘ, ਜਨਕ ਸਿੰਘ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਕਿ੍ਰਸ਼ਨ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੂੰ ਕਰਵਾਇਆ ਧਾਰਮਿਕ ਸਥਾਨਾਂ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਕਾਂਗਰਸ ਆਗੂ ਡਾ . ਅਮਨਦੀਪ ਕੌਰ ਢੋਲੇਵਾਲ ਨੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।