04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੂੰ ਕਰਵਾਇਆ ਧਾਰਮਿਕ ਸਥਾਨਾਂ ਦਾ ਵਿੱਦਿਅਕ ਦੌਰਾ

ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬਸੀ ਪਠਾਣਾਂ ਵਲੋਂ ਕਮਿਊਨਿਟੀ ਸਰਵਿਸ ਅਧੀਨ ਕਾਲਜ ਪ੍ਰਬੰਧਕ ਪਵਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਲਾਕੇ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਆਮ ਖ਼ਾਸ ਬਾਗ਼, ਰੋਜ਼ਾ ਸ਼ਰੀਫ਼ ਅਤੇ ਜਹਾਜ਼ ਹਵੇਲੀ, ਫ਼ਤਹਿਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ।

ਅਜੀਤ ਡੈਸਕ 04-11-2026
ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬਸੀ ਪਠਾਣਾਂ ਵਲੋਂ ਕਮਿਊਨਿਟੀ ਸਰਵਿਸ ਅਧੀਨ ਕਾਲਜ ਪ੍ਰਬੰਧਕ ਪਵਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਇਲਾਕੇ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਆਮ ਖ਼ਾਸ ਬਾਗ਼, ਰੋਜ਼ਾ ਸ਼ਰੀਫ਼ ਅਤੇ ਜਹਾਜ਼ ਹਵੇਲੀ, ਫ਼ਤਹਿਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ। ਕਾਲਜ ਦੇ ਡਾਇਰੈਕਟਰ ਵੀਨਾ ਕੌਸ਼ਲ, ਪ੍ਰਿੰਸੀਪਲ ਡਾ.ਦੀਪਾਲੀ ਸਿੰਗਲਾ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਦੀਪਾਲੀ ਸਿੰਗਲਾ ਨੇ ਵਿਦਿਆਰਥੀਆਂ ਨੂੰ ਆਮ ਖ਼ਾਸ ਬਾਗ਼, ਰੋਜ਼ਾ ਸ਼ਰੀਫ਼ ਜਿੱਥੇ ਹਜ਼ਰਤ ਮੁਜੱਦਦ ਅਲਫ਼ਸਾਨੀ ਦੀ ਦਰਗਾਹ ਹੈ, ਤੋਂ ਇਲਾਵਾ ਜਹਾਜ਼ ਹਵੇਲੀ ਦਾ ਦੌਰਾ ਵੀ ਕਰਵਾਇਆ ਗਿਆ। ਉਪਰੰਤ ਬਾਗ਼ਬਾਨੀ ਵਿਭਾਗ ਦੇ ਇੰਚਾਰਜ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਬੂਟਿਆਂ ਅਤੇ ਹਰਿਆਵਲ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਇਲਾਕੇ ਦੇ ਅਮੀਰ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ ।
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ 1984 ਦੀ ਸਿੱਖ ਨਸਲਕੁਸ਼ੀ ਨੂੰ ਸਮਰਪਿਤ ਗੋਸ਼ਟੀ ਅਤੇ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ’ ਚ ਸੋਹਣ ਸਿੰਘ ਨੂੰ ਮੁੜ ਸੌਂਪੀ ਪ੍ਰਧਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।