ਦੀਵਾਲੀ ਮੌਕੇ ਲਾਇਨਜ਼ ਕਲੱਬ ਵਲੋਂ ਦੋ ਲੋੜਵੰਦ ਵਿਦਿਆਰਥਣਾਂ ਨੂੰ ਲੈਪਟਾਪ ਭੇਟ
ਮੰਡੀ ਗੋਬਿੰਦਗੜ੍ਹ, 4 ਨਵੰਬਰ (ਰਾਜੇਸ਼ ਸ਼ਰਮਾ)-ਦੀਵਾਲੀ ਦੇ ਸ਼ੁੱਭ ਮੌਕੇ ’ਤੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ 321-ਐਫ ਅਤੇ ਲਾਇਨਜ਼ ਕਲੱਬ ਕਵੀਨਜ਼ ਵਲੋਂ ਸਾਂਝੇ ਤੌਰ ’ਤੇ ਲਾਇਨਜ਼ ਮਾਡਲ ਸਕੂਲ ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਲੈਪਟਾਪ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਦੋ ਹੋਣਹਾਰ ਅਤੇ ਲੋੜਵੰਦ ਵਿਦਿਆਰਥਣਾਂ ਅਨੀਤਾ ਰਾਣੀ ਅਤੇ ਅਮਨਦੀਪ ਕੌਰ ਨੂੰ ਲੈਪਟਾਪ ਭੇਟ ਕੀਤੇ ਗਏ, ਤਾਂ ਜੋ ਉਹ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਆਪਣੀ ਪੜ੍ਹਾਈ ਨੂੰ ਹੋਰ ਬਿਹਤਰ ਢੰਗ ਨਾਲ ਜਾਰੀ ਰੱਖ ਸਕਣ।
ਲ
ਲੋੜਵੰਦ ਵਿਦਿਆਰਥਣਾਂ ਨੂੰ ਲੈਪਟਾਪ ਭੇਟ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ, ਪ੍ਰਧਾਨ ਸੰਚਿਤ ਸਿੰਗਲਾ ਅਤੇ ਮੌਕੇ ਤੇ ਮੌਜੂਦ ਹੋਰ ਮੈਂਬਰ। ਅਜੀਤ ਤਸਵੀਰ
05-11-2026
ਮੰਡੀ ਗੋਬਿੰਦਗੜ੍ਹ, 4 ਨਵੰਬਰ (ਰਾਜੇਸ਼ ਸ਼ਰਮਾ)-ਦੀਵਾਲੀ ਦੇ ਸ਼ੁੱਭ ਮੌਕੇ ’ਤੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ 321-ਐਫ ਅਤੇ ਲਾਇਨਜ਼ ਕਲੱਬ ਕਵੀਨਜ਼ ਵਲੋਂ ਸਾਂਝੇ ਤੌਰ ’ਤੇ ਲਾਇਨਜ਼ ਮਾਡਲ ਸਕੂਲ ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਲੈਪਟਾਪ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਦੋ ਹੋਣਹਾਰ ਅਤੇ ਲੋੜਵੰਦ ਵਿਦਿਆਰਥਣਾਂ ਅਨੀਤਾ ਰਾਣੀ ਅਤੇ ਅਮਨਦੀਪ ਕੌਰ ਨੂੰ ਲੈਪਟਾਪ ਭੇਟ ਕੀਤੇ ਗਏ, ਤਾਂ ਜੋ ਉਹ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਆਪਣੀ ਪੜ੍ਹਾਈ ਨੂੰ ਹੋਰ ਬਿਹਤਰ ਢੰਗ ਨਾਲ ਜਾਰੀ ਰੱਖ ਸਕਣ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂਕਿ ਲਲਿਤ ਗਰਗ ਰੀਜਨ ਚੇਅਰਪਰਸਨ, ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਕਲੱਬ ਦੇ ਪੀ.ਆਰ.ਓ ਸੁਰਿੰਦਰ ਗਰਗ ਨੇ ਕਿਹਾ ਕਿ ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਲੋੜੀਂਦੇ ਸਾਧਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੈਪਟਾਪ ਮਿਲਣ ਨਾਲ ਵਿਦਿਆਰਥਣਾਂ ਨੂੰ ਡਿਜੀਟਲ ਸਿੱਖਿਆ ਪ੍ਰਾਪਤ ਕਰਨ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਲਈ ਕਾਫ਼ੀ ਸਹਾਇਤਾ ਮਿਲੇਗੀ। ਇਸ ਤੋਂ ਪਹਿਲਾਂ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਸਕੂਲ ਨੂੰ ਫੁੱਲਾਂ ਤੇ ਹੋਰ ਸਜਾਵਟੀ ਸਮਗਰੀ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰੇਮ ਲਤਾ ਅਤੇ ਸਮੂਹ ਅਧਿਆਪਕਾਂ ਨੂੰ ਤੋਹਫ਼ੇ ਭੇਟ ਕਰਕੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਵਿਚ ਰਮੇਸ਼ ਗੋਇਲ ਪ੍ਰਧਾਨ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੋਸ਼ਲ ਵੈੱਲਫੇਅਰ ਟਰੱਸਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਸੁਰੇਸ਼ ਗੁਪਤਾ, ਕਮਲ ਸਿੰਗਲਾ, ਦਿਨੇਸ਼ ਸਿੰਘ, ਲਲਿਤ ਗਰਗ, ਰਾਕੇਸ਼ ਸਿੰਗਲਾ, ਰਾਜੇਸ਼ ਗੁਪਤਾ, ਸੀ.ਏ. ਐਸ.ਪੀ. ਕਾਂਸਲ, ਅਤੁਲ ਲੁਟਾਵਾ, ਉਮੇਸ਼ ਬਾਂਸਲ, ਗੋਪਾਲ ਕ੍ਰਿਸ਼ਨ ਬਾਂਸਲ ਖ਼ਜ਼ਾਨਚੀ, ਸੁਮਿਤ ਗਰਗ, ਦੀਪਕ ਖੁੱਲਰ, ਦਿਵਆਂਸ਼ੂੰ ਗਰਗ, ਸੰਜੀਵ ਸ਼ਰਮਾ, ਸੀ.ਏ. ਅਭਿਨਵ ਕਾਂਸਲ ਅਤੇ ਨਰੇਸ਼ ਪੁਰੀ ਸਮੇਤ ਕਲੱਬ ਤੇ ਸਕੂਲ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।