ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਜਿੱਤੇ ਤਿੰਨ ਤਗਮੇ
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਪਾਵਰ ਲਿਫ਼ਟਿੰਗ ਮੁਕਾਬਲਿਆਂ ਦੇ ਅੰਡਰ-14 ਲੜਕੀਆਂ ਦੇ ਵਰਗ ਵਿਚ ਸਕੂਲ ਦੀ ਵਿਦਿਆਰਥਣ ਬਵਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ।
ਅਜੀਤ ਡੈਸਕ
05-11-2026