05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਬੀਪੁਰ ਵਿਖੇ ਦੂਜਾ ਕਾਸਕੋ ਕ੍ਰਿਕਟ ਕੱਪ 9 ਤੇ 10 ਨਵੰਬਰ ਨੂੰ ਕਰਵਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਨਬੀਪੁਰ ਵਿਖੇ ਸਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਜਾ ਕ੍ਰਿਕਟ ਕੱਪ 9 ਅਤੇ 10 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਕ੍ਰਿਕਟ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਦੀਆਂ ਕ੍ਰਿਕਟ ਟੀਮਾਂ ਭਾਗ ਲੈਣਗੀਆਂ।

ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪਿੰਡ ਨਬੀਪੁਰ ਵਿਖੇ ਸਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਜਾ ਕ੍ਰਿਕਟ ਕੱਪ 9 ਅਤੇ 10 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਕ੍ਰਿਕਟ ਟੂਰਨਾਮੈਂਟ ਵਿਚ ਵੱਖ-ਵੱਖ ਇਲਾਕਿਆਂ ਦੀਆਂ ਕ੍ਰਿਕਟ ਟੀਮਾਂ ਭਾਗ ਲੈਣਗੀਆਂ। ਟੂਰਨਾਮੈਂਟ ਦੇ ਪ੍ਰਬੰਧਕ ਅਮ੍ਰਿਤ ਗਿੱਲ, ਕਰਮ ਬੈਂਸ ਤੇ ਸਤਨਾਮ ਸਿੰਘ ਦੇ ਅਨੁਸਾਰ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਹਤਰੀਨ ਬੱਲੇਬਾਜ਼ ਅਤੇ ਗੇਂਦਬਾਜ਼ ਨੂੰ ਵੀ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 32 ਟੀਮਾਂ ਨੂੰ ਐਂਟਰੀ ਦਿੱਤੀ ਜਾਵੇਗੀ ਅਤੇ ਹਰੇਕ ਟੀਮ ਵਿਚ 16-16 ਖਿਡਾਰੀ ਹੋਣਗੇ। ਮੈਚ ਨਾਕਆਊਟ ਆਧਾਰ ’ਤੇ ਕਰਵਾਏ ਜਾਣਗੇ। ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤੇ ਜਾਣਗੇ। ਮੈਨ ਆਫ਼ ਦੀ ਸੀਰੀਜ ਨੂੰ ਹੀਰੋ ਮੋਟਰਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ। ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ 10 ਨਵੰਬਰ ਨੂੰ ਇਨਾਮਾਂ ਦੀ ਵੰਡ ਬਲਕਾਰ ਸਿੰਘ ਮੈਂਬਰ ਬਲਾਕ ਸੰਮਤੀ ਖੇੜਾ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਕਰਨਗੇ।
ਪਿਛਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਕਾਰਨ ਪੰਜਾਬ ਨੂੰ ਲੰਮਾ ਸਮਾਂ ਸੰਤਾਪ ਭੋਗਣਾ ਪਿਆ-ਜਗਦੀਪ ਸਿੰਘ ਚੀਮਾ 1984 ਦੇ ਸਿੱਖ ਕਤਲੇਆਮ ਦੇ... ਅਗਲੀ ਖ਼ਬਰ ਵੱਡੇ ਆਗੂਆਂ ਦੇ ਭਾਜਪਾ ‘ਚ ਆਉਣ ਨਾਲ 2027 ‘ਚ ਪੰਜਾਬ ‘ਚ ਭਾਜਪਾ ਬਣੇਗੀ ਵੱਡੀ ਤਾਕਤ-ਹਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।