05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਵੱਡਾ ਕਾਫ਼ਲਾ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਰਵਾਨਾ

ਅਮਲੋਹ, 4 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਮਲੋਹ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਵੱਡਾ ਕਾਫ਼ਲਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਰਣਦੀਪ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ।

ਅਜੀਤ ਡੈਸਕ 05-11-2026
ਅਮਲੋਹ, 4 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਕੀਤੀ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਮਲੋਹ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਵੱਡਾ ਕਾਫ਼ਲਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਰਣਦੀਪ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿਚ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਰੈਲੀ ਦਾ ਨਾਮ ‘ਇਨਸਾਫ਼ ਰੈਲੀ’ ਰੱਖਣ ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਮੌਜੂਦਾ ਸਰਕਾਰ ਵਲੋਂ ਕੀਤੇ ਜਾ ਰਹੇ ਕਥਿਤ ਤਸ਼ੱਦਦ, ਅੱਤਿਆਚਾਰ ਅਤੇ ਪਰਚਾ ਰਾਜ ਤੋਂ ਲੋਕਾਂ ਨੂੰ ਮੁਕਤੀ ਦਿਵਾਉਣ ਲਈ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਨਾਅਰਾ ‘ਕਾਂਗਰਸ ਲਿਆਓ, ਪੰਜਾਬ ਬਚਾਓ’ ਹੈ ਅਤੇ ਲੋਕਾਂ ਨੂੰ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਾਖ਼ੁਸ਼ ਹਨ ਅਤੇ ਸਿਰਫ਼ ਇਸ਼ਤਿਹਾਰਾਂ ਰਾਹੀਂ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਲੋਕ ਵੋਟਾਂ ਕੰਮਾਂ ਦੇ ਆਧਾਰ ’ਤੇ ਪਾਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੀਵਾਲੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ ਅਤੇ ਵਿਰੋਧੀ ਪਾਰਟੀਆਂ ਦੇ ਕਈ ਆਗੂ ਕਾਂਗਰਸ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਤਕਰੀਬਨ 15 ਬੱਸਾਂ ਅਤੇ 125 ਦੇ ਕਰੀਬ ਗੱਡੀਆਂ ਰਾਹੀਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ ਹਨ। ਇਸ ਮੌਕੇ ਸੀਨੀਅਰ ਆਗੂ ਹਰਿੰਦਰ ਸਿੰਘ ਭਾਂਬਰੀ, ਬਲਾਕ ਪ੍ਰਧਾਨ ਅਮਲੋਹ ਜਗਬੀਰ ਸਿੰਘ ਸਲਾਣਾ, ਸੰਜੀਵ ਦੱਤਾ ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ, ਬਲਵੀਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਗਰੇਵਾਲ, ਰਾਜਿੰਦਰ ਸਿੰਘ ਬਿੱਟੂ, ਹਰਚੰਦ ਸਿੰਘ ਸਮਸ਼ਪੁਰ, ਜੱਗਾ ਸਮਸ਼ਪੁਰ, ਹਰਚਰਨ ਸਿੰਘ ੳੱਪਲ, ਗਗਨਦੀਪ ੳੱਪਲ, ਡਾ. ਹਰਿੰਦਰ ਸਿੰਘ ਸਾਹੀ, ਜਗਤਾਰ ਸਿੰਘ ਮਾਨਗੜ੍ਹ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਗੁਰਬਚਨ ਸਿੰਘ ਕਾਹਨਪੁਰਾ, ਰਛਪਾਲ ਸਿੰਘ ਮੁੱਢੜ੍ਹੀਆਂ, ਗੁਰਮੀਤ ਸਿੰਘ ਟਿੱਬੀ, ਰਾਮ ਪ੍ਰਕਾਸ਼ ਅਜਨਾਲੀ, ਜਗਜੀਤ ਸਿੰਘ ਮਛਰਾਏ, ਹੈਪੀ ਕੁੰਭ, ਪ੍ਰਧਾਨ ਜਗਦੀਪ ਸਿੰਘ ਮਾਨ, ਜੱਗੀ ਬੜੈਚਾਂ, ਹਰਨੈਲ ਸਿੰਘ ਰਾਮਗੜ੍ਹ, ਹਰਜੀਤ ਸਿੰਘ ਬਿੱਟੂ ਔਜਲਾ, ਅਮਿਤ ਸ਼ਰਮਾ ਮੰਡੀ ਗੋਬਿੰਦਗੜ੍ਹ, ਸੂਬੇਦਾਰ ਭਗਵਾਨ ਸਿੰਘ ਖਨਿਆਣ, ਸ਼ਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਹੈਪੀ ਸੂਦ, ਸਿੰਦਰਮੋਹਨ ਪੁਰੀ, ਜਗਰੂਪ ਸਿੰਘ ਸਲਾਣੀ, ਭੂਸ਼ਣ ਸ਼ਰਮਾ, ਜਸਵੰਤ ਸਿੰਘ ਖਨਿਆਣ, ਰਣਜੀਤ ਸਿੰਘ ਖਨਿਆਣ, ਜਗਬੀਰ ਸਿੰਘ ਬਡਾਲੀ, ਪੀ.ਏ.ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਆਧੁਨਿਕ ਤਕਨੀਕਾਂ ਬਾਰੇ ਤਕਨੀਕੀ ਸੈਸ਼ਨ ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।