ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਜਿਵੇਂ ਰੰਗੋਲੀ ਮੁਕਾਬਲਾ, ਦੀਵਾ ਸਜਾਉਣ ਮੁਕਾਬਲਾ ਅਤੇ ਦੀਵਾਲੀ ਸੰਬੰਧੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਜਿਵੇਂ ਰੰਗੋਲੀ ਮੁਕਾਬਲਾ, ਦੀਵਾ ਸਜਾਉਣ ਮੁਕਾਬਲਾ ਅਤੇ ਦੀਵਾਲੀ ਸੰਬੰਧੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ, ਪ੍ਰਦੂਸ਼ਣ ਤੋਂ ਬਚਾਅ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ‘ਗਰੀਨ ਦੀਵਾਲੀ’ ਮਨਾਉਣ ਦੇ ਸੰਕਲਪ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਂਦਿਆਂ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਬਰਕਰਾਰ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਵਿਦਿਆਰਥੀਆਂ ਦੇ ਵਿਹਾਰਕ ਤੇ ਸਰਬਪੱਖੀ ਵਿਕਾਸ ਵਿਚ ਅਜਿਹੇ ਉਸਾਰੂ ਮੁਕਾਬਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਦੀਆਂ ਹਨ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਜੀਤ ਸਿੰਘ, ਪ੍ਰੋ. ਹਰਦੀਪ ਕੌਰ, ਹੋਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜ਼ਰ ਸਨ।