ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਲਾ ਅਰੋੜਾ ਦਾ ਮਛਰਾਏ ਅਤੇ ਬਡਾਲੀ ਵਲੋਂ ਕੀਤਾ ਵਿਸ਼ੇਸ਼ ਸਨਮਾਨ
ਅਮਲੋਹ, 5 ਨਵੰਬਰ (ਕੇਵਲ ਸਿੰਘ)-ਯੂਥ ਅਕਾਲੀ ਦਲ ਦੇ ਨਵਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਅੱਜ ਜਥੇਦਾਰ ਕੁਲਦੀਪ ਸਿੰਘ ਮਛਰਾਏ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਅਬਜ਼ਰਵਰ ਹਰਬੰਸ ਸਿੰਘ ਬਡਾਲੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਮਛਰਾਏ ਅਤੇ ਹਰਬੰਸ ਸਿੰਘ ਬਡਾਲੀ ਨੇ ਕਿਹਾ ਕਿ ਕਾਲਾ ਅਰੋੜਾ ਵਰਗੇ ਮਿਹਨਤੀ ਅਤੇ ਨੌਜਵਾਨ ਆਗੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਣ ਨਾਲ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
06-11-2026