07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਦੇ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਰੁਝਾਨ-ਜੱਗੀ ਬੜੈਚਾ, ਬਿੱਟੂ ਔਜਲਾ

ਅਮਲੋਹ, 6 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਜੱਗੀ ਬੜੈਚਾ ਅਤੇ ਨੌਜਵਾਨ ਆਗੂ ਹਰਜੀਤ ਸਿੰਘ ਬਿੱਟੂ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 07-11-2026
ਅਮਲੋਹ, 6 ਨਵੰਬਰ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਜੱਗੀ ਬੜੈਚਾ ਅਤੇ ਨੌਜਵਾਨ ਆਗੂ ਹਰਜੀਤ ਸਿੰਘ ਬਿੱਟੂ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਰੁਝਾਨ ਦਿਨੋਂ-ਦਿਨ ਕਾਂਗਰਸ ਪਾਰਟੀ ਵੱਲ ਵਧ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਲੋਕਾਂ ਦੇ ਵੱਡੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਰੈਲੀ ਵਿਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਪਾਰਟੀ ਪ੍ਰਤੀ ਵਧ ਰਹੇ ਵਿਸ਼ਵਾਸ ਅਤੇ ਸਮਰਥਨ ਦਾ ਪ੍ਰਤੀਕ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣਗੇ।
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਹੈਲੋਵੀਨ ਡੇਅ ਅਗਲੀ ਖ਼ਬਰ 4161 ਭਰਤੀ ਅਧਿਆਪਕਾਂ ’ਚੋਂ 253 ਨੂੰ ਬਰਖ਼ਾਸਤ ਕਰਨਾ ਮੰਦਭਾਗਾ-ਕੈਪਟਨ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।