07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ.ਸੀ.ਐਸ.ਪ੍ਰੀਖਿਆ ਵਿਚ ਕਥਿਤ ਧਾਂਦਲੀ ਨੇ ਸਰਕਾਰ ਦੇ ਪਾਰਦਰਸ਼ੀ ਭਰਤੀ ਦੇ ਦਾਅਵਿਆਂ ਦੀ ਪੋਲ ਖੋਲ੍ਹੀ-ਚੀਮਾ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਸੁਰਜੀਤ ਸਿੰਘ ਸਾਹੀ)-ਸੀਨੀਅਰ ਭਾਜਪਾ ਆਗੂ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪੀ. ਸੀ.

ਅਜੀਤ ਡੈਸਕ 07-11-2026
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਸੁਰਜੀਤ ਸਿੰਘ ਸਾਹੀ)-ਸੀਨੀਅਰ ਭਾਜਪਾ ਆਗੂ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪੀ.ਸੀ.ਐਸ ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੀ.ਸੀ.ਐਸ ਵਰਗੀ ਵੱਕਾਰੀ ਪ੍ਰੀਖਿਆ ਵਿਚ ਕਥਿਤ ਧਾਂਦਲੀ ਦੇ ਦੋਸ਼ਾਂ ਨੇ ਪੰਜਾਬ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੇ ਦਾਅਵਿਆਂ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ ਅਤੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੀ ਪੈਰਾਮੈਡੀਕਲ ਸਟਾਫ਼ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆਏ ਅਤੇ ਹੁਣ ਪੀ ਸੀ ਐਸ ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਸਰਕਾਰ ਕਿਉਂ ਅਸਫਲ ਦਿਖਾਈ ਦੇ ਰਹੀ ਹੈ? ਚੀਮਾ ਨੇ ਕਿਹਾ ਕਿ ਪੀ.ਸੀ.ਐਸ ਪ੍ਰੀਖਿਆ ਦੇ ਨਤੀਜਿਆਂ ਵਿਚ ਕੁਝ ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਵਿਚੋਂ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੀ ਚੋਣ ਹੋਣ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਚੁਣੇ ਜਾਣ ਸਬੰਧੀ ਸਾਹਮਣੇ ਆਏ ਤੱਥ ਗੰਭੀਰ ਜਾਂਚ ਦੀ ਮੰਗ ਕਰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਰੋਲ ਨੰਬਰਾਂ ਦੀ ਵੰਡ ਅਤੇ ਪ੍ਰੀਖਿਆ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਗੜਬੜੀ ਹੋਈ ਹੈ? ਜੇਕਰ ਸਭ ਕੁਝ ਨਿਯਮਾਂ ਅਨੁਸਾਰ ਹੋਇਆ ਹੈ ਤਾਂ ਸਰਕਾਰ ਨੂੰ ਸਾਰੇ ਤੱਥ ਜਨਤਕ ਕਰਕੇ ਨੌਜਵਾਨਾਂ ਦੇ ਸ਼ੰਕਿਆਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਬਿਨਾਂ ਪੈਸੇ ਅਤੇ ਬਿਨਾਂ ਸਿਫ਼ਾਰਸ਼ ਨੌਕਰੀਆਂ ਦੇਣ ਦੇ ਕੀਤੇ ਜਾਂਦੇ ਦਾਅਵਿਆਂ ਦੀ ਅਸਲੀਅਤ ਹੁਣ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ। ਇਹ ਕੋਈ ਸਾਧਾਰਨ ਪ੍ਰਸ਼ਾਸਨਿਕ ਮਾਮਲਾ ਨਹੀਂ, ਸਗੋਂ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੀ ਮਿਹਨਤ, ਉਮੀਦਾਂ ਅਤੇ ਭਵਿੱਖ ਨਾਲ ਜੁੜਿਆ ਹੋਇਆ ਮੁੱਦਾ ਹੈ। ਚੀਮਾ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਈ ਜਾਵੇ, ਤਾਂ ਜੋ ਕਥਿਤ ਬੇਨਿਯਮੀਆਂ ਦੀ ਸਚਾਈ ਸਾਹਮਣੇ ਆ ਸਕੇ ਅਤੇ ਜੇਕਰ ਕੋਈ ਵੀ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੱਧਰੀ (ਪ੍ਰਾਇਮਰੀ) ਖੇਡਾਂ ਮੇਲਾ ਸ਼ਾਨੋ ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਅਮਲੋਹ ਰੋਡ ’ਤੇ ਭੱਲਾ ਇੰਜੀਨੀਅਰਜ਼ ਦੇ ਗੋਦਾਮ ’ਚ ਭਿਆਨਕ ਹਾਦਸਾ, ਮਾਲਕ ਦੀ ਮੌਤ, ਔਰਤ ਸਮੇਤ ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।