07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਦੂਸ਼ਣ ਰਹਿਤ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ-ਮੋਣੀ ਭਾਂਖਰ

ਸਨੌਰ, 6 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਜਸਵਿੰਦਰ ਸਿੰਘ ਮੋਣੀ ਭਾਂਖਰ ਪ੍ਰਮੁੱਖ ਕਿਸਾਨ ਆਗੂ ਪੰਜਾਬ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।

ਅਜੀਤ ਡੈਸਕ 07-11-2026
ਸਨੌਰ, 6 ਨਵੰਬਰ (ਸੋਖਲ)-ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਜਸਵਿੰਦਰ ਸਿੰਘ ਮੋਣੀ ਭਾਂਖਰ ਪ੍ਰਮੁੱਖ ਕਿਸਾਨ ਆਗੂ ਪੰਜਾਬ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਪਵਿੱਤਰ ਤਿਉਹਾਰ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਗ੍ਰੀਨ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਵਾਤਾਵਰਨ ਵਿੱਚ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਬਜ਼ੁਰਗਾਂ, ਬੱਚਿਆਂ ਅਤੇ ਬੇਜ਼ੁਬਾਨ ਪਸ਼ੂ-ਪੰਛੀਆਂ ਉੱਤੇ ਮਾੜਾ ਪ੍ਰਭਾਵ ਪੈਂਦਾ ਹੈ। ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਵੱਧ ਤੋਂ ਵੱਧ ਦੀਵੇ ਜਗਾਉਣੇ ਚਾਹੀਦੇ ਹਨ ਅਤੇ ਬਿਜਲੀ ਦੀ ਬੇਲੋੜੀ ਵਰਤੋਂ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਾਕਿਆਂ ਤੋਂ ਦੂਰੀ ਬਣਾ ਕੇ ਇਸ ਤਿਉਹਾਰ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਡੀ.ਏ.ਪੀ. ਤੇ ਯੂਰੀਆ ਖਾਦ ਦੀ ਘਾਟ ਅਤੇ ਕਾਲਾਬਾਜ਼ਾਰੀ ਕਾਰਨ ਕਿਸਾਨ ਪ੍ਰੇਸ਼ਾਨ-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।