07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅਸ਼ੋਕਾ ਗਰੁੱਪ ਆਫ਼ ਕਾਲਜਿਜ਼ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਸ਼ੋਕਾ ਗਰੁੱਪ ਆਫ਼ ਕਾਲਜਿਜ਼ ਪਟਿਆਲਾ ਵਿਖੇ ਡਾਇਰੈਕਟਰ ਰਮਿੰਦਰ ਮਿੱਤਲ, ਜੁਆਇੰਟ ਡਾਇਰੈਕਟਰ ਉਪਾਸਨਾ ਮਿੱਤਲ, ਪ੍ਰਿੰਸੀਪਲ ਡਾ. ਕਮਲਜੀਤ, ਪ੍ਰਿੰਸੀਪਲ ਰੋਜ਼ੀ ਤਪਰਿਆਲ ਅਤੇ ਵਾਇਸ ਪ੍ਰਿੰਸੀਪਲ ਸਾਲਿਨੀ ਪਠਾਨੀਆ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ।

ਅਜੀਤ ਡੈਸਕ 07-11-2026
ਪਟਿਆਲਾ, 6 ਨਵੰਬਰ (ਗੁਰਵਿੰਦਰ ਸਿੰਘ ਔਲਖ)-ਅਸ਼ੋਕਾ ਗਰੁੱਪ ਆਫ਼ ਕਾਲਜਿਜ਼ ਪਟਿਆਲਾ ਵਿਖੇ ਡਾਇਰੈਕਟਰ ਰਮਿੰਦਰ ਮਿੱਤਲ, ਜੁਆਇੰਟ ਡਾਇਰੈਕਟਰ ਉਪਾਸਨਾ ਮਿੱਤਲ, ਪ੍ਰਿੰਸੀਪਲ ਡਾ. ਕਮਲਜੀਤ, ਪ੍ਰਿੰਸੀਪਲ ਰੋਜ਼ੀ ਤਪਰਿਆਲ ਅਤੇ ਵਾਇਸ ਪ੍ਰਿੰਸੀਪਲ ਸਾਲਿਨੀ ਪਠਾਨੀਆ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਗਰੀਨ ਦੀਵਾਲੀ ਮਨਾਈ ਗਈ। ਸਮਾਗਮ ਲਈ ਕਾਲਜ ਕੈਂਪਸ ਨੂੰ ਰਵਾਇਤੀ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਬਣਾਈਆਂ ਮਨਮੋਹਕ ਰੰਗੋਲੀਆਂ ਖਿੱਚ ਦਾ ਕੇਂਦਰ ਬਣੀਆਂ। ਦੀਵਾ ਸਜਾਵਟ ਅਤੇ ਲਾਲਟੈਣ ਬਣਾਉਣ ਦੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਲਗਾਈਆਂ ਗਈਆਂ ਅਤੇ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਵਿਚ ਅਧਿਆਪਕਾਂ ਅਤੇ ਕਾਲਜ ਸਟਾਫ਼ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਖੇਡ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਮਾਗਮ ਦੀ ਰੌਣਕ ਵਧਾਈ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਨਾਚ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਡਾਇਰੈਕਟਰ ਰਮਿੰਦਰ ਮਿੱਤਲ ਨੇ ਕਿਹਾ ਕਿ ਦੀਵਾਲੀ ਹਨੇਰੇ ਉੱਤੇ ਚਾਨਣ, ਅਗਿਆਨਤਾ ਉੱਤੇ ਗਿਆਨ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਸਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਵੀ ਮਜ਼ਬੂਤ ਕਰਦੇ ਹਨ। ਅੰਤ ਵਿਚ ਜੁਆਇੰਟ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਇਸਤਰੀ ਅਕਾਲੀ ਦਲ (ਬ) ਵਲੋਂ ਸਰਕਲ ਖੇੜਾ ਅਤੇ ਮੰਡੋਫਲ ਦੇ ਪ੍ਰਧਾਨਾਂ ਦਾ ਐਲਾਨ ਅਗਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋਣ ਮਗਰੋਂ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ ਹਰਮੀਤ ਸਿੰਘ ਪਠਾਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।