07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗਰੀਨ, ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਰੀਨ, ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ।

ਅਜੀਤ ਡੈਸਕ 07-11-2026
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਰੀਨ, ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ। ਉਨ੍ਹਾਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦੀਆਂ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਦਾ ਤਿਉਹਾਰ ਹੈ, ਜੇਕਰ ਦੀਵਾਲੀ ਦੇ ਤਿਉਹਾਰ ਤੇ ਪਟਾਕੇ ਚਲਾਉਣੇ ਹਨ ਤਾਂ ਗਰੀਨ ਪਟਾਕੇ ਚਲਾਏ ਜਾਣ, ਉਨ੍ਹਾਂ ਦਮੇ ਦੇ ਰੋਗੀਆਂ, ਗੰਭੀਰ ਬਿਮਾਰੀਆਂ ਤੋਂ ਪੀੜਿਤ, ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਿਤ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ, ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪਟਾਕਿਆਂ ਦੇ ਧੂੰਏਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅੱਖਾਂ ਦੇ ਬਚਾਓ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਵਰਤੀਆਂ ਜਾਣ। ਬੱਚਿਆਂ ਦੁਆਰਾ ਪਟਾਕੇ ਚਲਾਉਣ ਸਮੇਂ ਉਨ੍ਹਾਂ ਕੋਲ ਵੱਡਿਆਂ ਦੀ ਮੌਜੂਦਗੀ ਅਤੇ ਨਿਗਰਾਨੀ ਦਾ ਹੋਣਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਪੀ.ਆਈ.ਐਮ.ਟੀ ਵਿਖੇ ’ਰਵਾਇਤ’ ਤਹਿਤ ਆਯੋਜਿਤ ਦੀਵਾਲੀ ਪ੍ਰਦਰਸ਼ਨੀ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।