ਅਕਾਸ਼ਦੀਪ ਸਿੰਘ ਰਿੰਕੂ ਦੀ ਕਾਂਗਰਸ ਵਿਚ ਘਰ ਵਾਪਸੀ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੀਤਾ ਸਵਾਗਤ
ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਪਿੰਡ ਲਾਡਪੁਰ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਲਾਡਪੁਰ ਦੇ ਪੁੱਤਰ ਅਕਾਸ਼ਦੀਪ ਸਿੰਘ ਰਿੰਕੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ ਹੈ। ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਮੌਕੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਵਾਗਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਪਿੰਡ ਲਾਡਪੁਰ ਦੇ ਸਾਬਕਾ ਸਰਪੰਚ ਗੁਰਮੁਖ ਸਿੰਘ ਲਾਡਪੁਰ ਦੇ ਪੁੱਤਰ ਅਕਾਸ਼ਦੀਪ ਸਿੰਘ ਰਿੰਕੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਮੁੜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ ਹੈ। ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਮੌਕੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਵਾਗਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਅਤੇ ਆਗੂ ਦਾ ਸਵਾਗਤ ਕੀਤਾ ਜਾਂਦਾ ਹੈ। ਅਕਾਸ਼ਦੀਪ ਸਿੰਘ ਰਿੰਕੂ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਅਕਾਸ਼ਦੀਪ ਸਿੰਘ ਰਿੰਕੂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਉਨ੍ਹਾਂ ਦਾ ਪੁਰਾਣਾ ਸਬੰਧ ਰਿਹਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਪਾਰਟੀ ਲੀਡਰਸ਼ਿਪ ਵਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਵੀ ਕੀਤਾ।ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਘ, ਕਮਲਜੀਤ ਸੋਮਾ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਸਨ।