10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਮੌਕੇ ਸਤਪਾਲ ਸਿੰਘ ਪੁਨੀਆ ਨੇ ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਗੁੱਜਰ ਨਾਲ ਕੀਤੀ ਮੁਲਾਕਾਤ

ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਤੋਂ ਪਾਰਟੀ ਦੇ ਸਰਗਰਮ ਆਗੂ ਸਤਪਾਲ ਸਿੰਘ ਪੁਨੀਆ ਨੇ ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਗੁੱਜਰ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਸ਼ੋਕ ਗੁੱਜਰ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਆਪਸੀ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 10-11-2026
ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸਨੌਰ ਤੋਂ ਪਾਰਟੀ ਦੇ ਸਰਗਰਮ ਆਗੂ ਸਤਪਾਲ ਸਿੰਘ ਪੁਨੀਆ ਨੇ ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਗੁੱਜਰ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਸ਼ੋਕ ਗੁੱਜਰ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਆਪਸੀ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਖ਼ਾਸ ਤੌਰ ’ਤੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਾਲਾਤ ਅਤੇ ਭਾਜਪਾ ਦੀਆਂ ਭਵਿੱਖੀ ਰਣਨੀਤੀਆਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਤਪਾਲ ਸਿੰਘ ਪੁਨੀਆ ਨੇ ਕਿਹਾ ਕਿ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਹਰ ਪੱਧਰ ’ਤੇ ਸਰਗਰਮ ਰਹਿਣਾ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਸਿ੍ਸ਼ਟੀ ਦੇ ਨਿਰਮਾਣ ਤੇ ਦੇਸ਼ ਦੇ ਵਿਕਾਸ ’ਚ ਕਿਰਤੀਆਂ ਤੇ ਸ਼ਿਲਪਕਾਰਾਂ ਦਾ ਯੋਗਦਾਨ ਲਾਸਾਨੀ-ਚੌਧਰੀ ਨਿਰਮਲ ਸਿੰਘ ਅਗਲੀ ਖ਼ਬਰ ਪ੍ਰਧਾਨ ਗੋਲੂ ਨੇ ਕੀਤੀ ਅਕਾਲੀ ਆਗੂ ਮਜੀਠੀਆ ਨਾਲ ਮੁਲਾਕਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਅਹਿਮ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।