ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ-ਵਿੰਦਾ ਗਰੋਵਰ
ਪਟਿਆਲਾ, 9 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਹੇੜਾ ਰੋਡ ਵਿਖੇ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਅਕਾਲੀ ਆਗੂ ਸਤਿੰਦਰ ਸਿੰਘ ਸ਼ੱਕੂ ਗਰੋਵਰ ਤੇ ਹੋਰ ਦੁਕਾਨਦਾਰ ਮਿਸਤਰੀ ਭਾਈਚਾਰੇ ਵਲੋਂ ਵਿਸ਼ਵਕਰਮਾ ਦਿਵਸ ਮਨਾਇਆ। ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਗੱਲਬਾਤ ਕਰਦਿਆ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਦਿਵਸ ਸਮੁੱਚੇ ਵਿਸ਼ਵ ‘ਚ ਹਰ ਵਰਗ ਵਲੋਂ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਅਜੀਤ ਡੈਸਕ
10-11-2026