ਮਾਧਵ ਸਿੰਗਲਾ ਦੇ ਦਾਦੇ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਯੂਥ ਕਾਂਗਰਸ ਨੇ ਜ਼ਿਲ੍ਹਾ ਵਾਈਸ ਪ੍ਰਧਾਨ ਮਾਧਵ ਸਿੰਗਲਾ ਦੇ ਦਾਦਾ ਕੁਲਵੰਤ ਰਾਏ ਸਿੰਗਲਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਆਪਣੀ ਹਮਦਰਦੀ ਪ੍ਰਗਟਾਈ ਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹੌਸਲਾ ਦਿੱਤਾ।
ਪਟਿਆਲਾ, 10 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਬਕਾ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਯੂਥ ਕਾਂਗਰਸ ਨੇ ਜ਼ਿਲ੍ਹਾ ਵਾਈਸ ਪ੍ਰਧਾਨ ਮਾਧਵ ਸਿੰਗਲਾ ਦੇ ਦਾਦਾ ਕੁਲਵੰਤ ਰਾਏ ਸਿੰਗਲਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਆਪਣੀ ਹਮਦਰਦੀ ਪ੍ਰਗਟਾਈ ਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹੌਸਲਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪਰਿਵਾਰ ਦੇ ਕਿਸੇ ਬਜ਼ੁਰਗ ਮੈਂਬਰ ਦਾ ਵਿਛੋੜਾ ਬਹੁਤ ਵੱਡਾ ਘਾਟਾ ਹੁੰਦਾ ਹੈ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਮਾਧਵ ਸਿੰਗਲਾ ਉਨ੍ਹਾਂ ਦੇ ਛੋਟੇ ਭਰਾ ਵਾਂਗ ਹਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦਾ ਨਿੱਜੀ ਸਨੇਹ ਤੇ ਪਿਆਰ ਹੈ। ਕੁਲਵੰਤ ਰਾਏ ਸਿੰਗਲਾ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਮੌਕੇ ਈਸ਼ਵਰਜੋਤ ਚੀਮਾ ਹਲਕਾ ਪ੍ਰਧਾਨ ਲੁਧਿਆਣਾ ਦੱਖਣੀ, ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸੇਵਕ ਸਿੰਘ ਝਿੱਲ, ਅਰੁਣ ਤਿਵਾੜੀ, ਭੁਵੇਸ਼ ਤਿਵਾੜੀ, ਅਮਰਪ੍ਰੀਤ ਸਿੰਘ ਬੋਬੀ ਸਾਬਕਾ ਕੌਂਸਲਰ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਸਨੀ ਬੰਗਾ, ਹੇਮੰਤ ਪਾਠਕ ਬਲਾਕ ਪ੍ਰਧਾਨ ਬਿਸ਼ਨ ਨਗਰ ਸਮੇਤ ਹੋਰ ਸਾਥੀ ਹਾਜ਼ਰ ਰਹੇ ।