ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਦੇ ਕੱਟੇ ਚਲਾਨ
ਫ਼ਤਹਿਗੜ੍ਹ ਸਾਹਿਬ,11 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਸ਼ਾਮਲ ਸਨ , ਵਲੋਂ ਸਰਹਿੰਦ ਵਿਚ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ,11 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਸ਼ਾਮਲ ਸਨ , ਵਲੋਂ ਸਰਹਿੰਦ ਵਿਚ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਟੀਮ ਵਲੋਂ ਸਿਗਰਟ ਐਂਡ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਦੇ ਚਲਾਨ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ . ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਭਵਿੱਖ ਵਿਚ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਮੂੰਹ, ਗਲੇ, ਫੇਫੜਿਆਂ ਅਤੇ ਸਰੀਰ ਦੇ ਹੋਰ ਅੰਗਾਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ, ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ, ਸਿਗਰਟ ਅਤੇ ਤੰਬਾਕੂ ਦੀਆਂ ਡੱਬੀਆਂ ਤੇ 80 ਪ੍ਰਤੀਸ਼ਤ ਦੇ ਹਿੱਸੇ ਤੇ ਪਿਕਚੋਰੀਅਲ ਵਾਰਨਿੰਗ ਤੋਂ ਬਿਨਾਂ ਵੇਚਣ, ਇਲੈਕਟ੍ਰੋਨਿਕ ਸਿਗਰਟ ਅਤੇ ਹੋਰ ਪਾਬੰਦੀ ਸ਼ੁਦਾ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰਨ, ਤੰਬਾਕੂ ਪਦਾਰਥਾਂ ਨੂੰ ਪ੍ਰਦਰਸ਼ਿਤ ਕਰਨ ਆਦਿ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ, ਦੁਕਾਨਦਾਰ ਦਾ ਮੌਕੇ ਤੇ ਚਲਾਣ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ।