13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਸੀ.ਐਸ.ਦੀ ਪ੍ਰੀਖਿਆ ਵਿਚ ਕਥਿਤ ਘੁਟਾਲੇ ਦੀ ਸੀ.ਬੀ.ਆਈ ਜਾਂਚ ਕਰਵਾਈ ਜਾਵੇ-ਬੈਨੀਪਾਲ, ਅੰਕਿਤ ਗੱਖੜ ਭਾਜਪਾ ਯੁਵਾ ਮੋਰਚਾ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਸੁਰਜੀਤ ਸਿੰਘ ਸਾਹੀ)-ਪੀ. ਸੀ.

ਅਜੀਤ ਡੈਸਕ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਸੁਰਜੀਤ ਸਿੰਘ ਸਾਹੀ)-ਪੀ.ਸੀ.ਐਸ. ਦੀ ਪ੍ਰੀਖਿਆ ਵਿਚ ਹੋਏ ਕਥਿਤ ਘੁਟਾਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਆਵਾਜ਼ ਬੁਲੰਦ ਕਰਦਿਆਂ ਡਿਪਟੀ ਕਮਿਸ਼ਨਰ ਸੋਨਾ ਥਿੰਦ ਦੇ ਨਾਮ ਇਕ ਮੰਗ ਪੱਤਰ ਐਸ.ਡੀ.ਐਮ ਨੂੰ ਸੌਂਪਿਆ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬੈਨੀਪਾਲ ਅਤੇ ਭਾਜਪਾ ਯੁਵਾ ਮੋਰਚਾ ਲੀਗਲ ਸੈੱਲ ਦੇ ਸਟੇਟ ਕੋ ਕਨਵੀਨਰ ਅੰਕਿਤ ਗੱਖੜ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੀ.ਸੀ.ਐਸ ਦੀ ਪ੍ਰੀਖਿਆ ਵਿਚ ਵੱਡੇ ਪੱਧਰ ’ਤੇ ਕਥਿਤ ਘੋਟਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਪੰਜਾਬ ਦੇ ਮਿਹਨਤੀ ਅਤੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪੀ.ਸੀ.ਐਸ ਵਰਗੀ ਮਹੱਤਵਪੂਰਨ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਕਾਇਮ ਰੱਖਣਾ ਸਰਕਾਰ ਅਤੇ ਸਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਜਿਹੜੇ ਵਿਦਿਆਰਥੀ ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਜੇਕਰ ਕਿਸੇ ਵੀ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ ਤਾਂ ਉਨ੍ਹਾਂ ਦੀ ਪੂਰੀ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਕਥਿਤ ਘੁਟਾਲੇ ਦੀ ਅਸਲੀਅਤ ਸਾਹਮਣੇ ਆ ਸਕੇ ਅਤੇ ਇਸ ਵਿਚ ਸ਼ਾਮਲ ਪਾਏ ਜਾਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਅਜਿਹੇ ਗੰਭੀਰ ਮਾਮਲਿਆਂ ਨੂੰ ਕਿਸੇ ਵੀ ਕੀਮਤ ’ਤੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਨੂੰ ਸਦਮਾ, ਪਤਨੀ ਪਰਮਿੰਦਰ ਕੌਰ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ ਵਿਚ ਆ ਰਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਪਹਿਲ ਦੇ ਆਧਾਰ ’ਤੇ ਖ਼ਰੀਦੇ-ਭੱਟਮਾਜਰਾ, ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।