14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ

ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਲੀਲ੍ਹਾ ਭਵਨ ਲਾਗੇ ਕਾਰ ਖੰਭੇ ’ਚ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਮਾਮਲੇ ’ਚ ਕਾਰ ਸਵਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਸ ਦੀ ਬਣਾਈ ਵੀਡੀਓ ਡਿਲੀਟ ਕਰ ਦਿੱਤੀ। ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 14-11-2026
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਲੀਲ੍ਹਾ ਭਵਨ ਲਾਗੇ ਕਾਰ ਖੰਭੇ ’ਚ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਮਾਮਲੇ ’ਚ ਕਾਰ ਸਵਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਸ ਦੀ ਬਣਾਈ ਵੀਡੀਓ ਡਿਲੀਟ ਕਰ ਦਿੱਤੀ। ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਰਾਜੀਵ ਕੁਮਾਰ ਨੇ ਥਾਣਾ ਸਿਵਲ ਲਾਈਨ ’ਚ ਦਰਜ ਕਰਵਾਈ ਕਿ ਉਹ ਲੀਲ੍ਹਾ ਭਵਨ ਚੌਂਕ ’ਚ ਖੜ੍ਹਾ ਸੀ ਇਸ ਦੌਰਾਨ ਇਕ ਗੱਡੀ ਆਈ ਅਤੇ ਉਸ ਦੇ ਲਾਗੇ ਖੰਭੇ ’ਚ ਟਕਰਾ ਗਈ। ਜਦੋਂ ਉਸ ਨੇ ਮੌਕੇ ’ਤੇ ਜਾ ਕੇ ਵਿਅਕਤੀ ਨੂੰ ਪੁੱਛਿਆ ਕਿ ਸੱਟ ਤੋਂ ਬਚਾਅ ਹੋ ਗਿਆ ਹੈ ਤੇ ਉਹ ਪਿੱਛੇ ਮੁੜਨ ਲੱਗਾ ਤਾਂ ਉਨ੍ਹਾਂ ’ਚੋਂ ਇਕ ਨੇ ਕਿਹਾ ਕਿ ਗੱਡੀ ’ਚ ਸਾਮਾਨ ਹੈ ਅਤੇ ਪਹਿਲਾਂ ਇੱਥੋਂ ਗੱਡੀ ਕੱਢ ਲਵੋ। ਸ਼ੱਕ ਪੈਣ ’ਤੇ ਉਹ ਸਾਈਡ ’ਤੇ ਹੋ ਕੇ ਉਨ੍ਹਾਂ ਦੀ ਵੀਡੀਓ ਬਣਾਉਣ ਲੱਗ ਪਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਦੇਖ ਲਿਆ ਅਤੇ ਉਹ ਡਰਦਾ ਹੋਇਆ ਲੀਲ੍ਹਾ ਭਵਨ ਨੇੜੇ ਠੇਕੇ ’ਚ ਵੜ ਗਿਆ ਅਤੇ ਮੁਲਜ਼ਮਾਂ ਨੇ ਠੇਕੇ ’ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬਣਾਈ ਹੋਈ ਵੀਡੀਓ ਡਿਲੀਟ ਕਰ ਕੇ ਫ਼ਰਾਰ ਹੋ ਗਏ। ਜਿਸ ਆਧਾਰ ’ਤੇ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ ਨੇ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਪਟਿਆਲਾ ਦੇ ਇਸ਼ਮੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ’ਚੋਂ 33ਵਾਂ ਰੈਂਕ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।