15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਭਗਵਤੀ ਜਾਗਰਣਾਂ ’ਚ ਰਾਜੂ ਖੰਨਾ ਨੇ ਕੀਤੀ ਸ਼ਿਰਕਤ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਇਕਬਾਲਦੀਪ ਸੰਧੂ)-ਸ਼ਿਵਾ ਸੁੰਦਰਮ ਕਲੱਬ ਅਤੇ ਅਜੇ ਕੁਮਾਰ ਮੋਦੀ ਵਲੋਂ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣਾਂ ਵਿਚ ਸ਼ਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ ਅਤੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਜੂ ਖੰਨਾ ਨੇ ਧਾਰਮਿਕ ਸਮਾਗਮ ਕਰਵਾਉਣ ਲਈ ਸ਼ਿਵਾ ਸੁੰਦਰਮ ਕਲੱਬ ਅਤੇ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਗੁਰੂਆਂ, ਪੀਰਾਂ ਅਤੇ ਪੈਗ਼ੰਬਰਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਵਧੀਆ ਉਪਰਾਲਾ ਹਨ।

ਅਜੀਤ ਡੈਸਕ 15-11-2026
ਮੰਡੀ ਗੋਬਿੰਦਗੜ੍ਹ, 14 ਨਵੰਬਰ (ਇਕਬਾਲਦੀਪ ਸੰਧੂ)-ਸ਼ਿਵਾ ਸੁੰਦਰਮ ਕਲੱਬ ਅਤੇ ਅਜੇ ਕੁਮਾਰ ਮੋਦੀ ਵਲੋਂ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣਾਂ ਵਿਚ ਸ਼ਿਰਕਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ ਅਤੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਰਾਜੂ ਖੰਨਾ ਨੇ ਧਾਰਮਿਕ ਸਮਾਗਮ ਕਰਵਾਉਣ ਲਈ ਸ਼ਿਵਾ ਸੁੰਦਰਮ ਕਲੱਬ ਅਤੇ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਗੁਰੂਆਂ, ਪੀਰਾਂ ਅਤੇ ਪੈਗ਼ੰਬਰਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਵਧੀਆ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਸਮੇਂ-ਸਮੇਂ ’ਤੇ ਕਰਵਾਉਣੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸ਼ਿਵਾ ਸੁੰਦਰਮ ਕਲੱਬ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਅਜਿਹੇ ਕਾਰਜ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸ਼ਿਵਾ ਸੁੰਦਰਮ ਕਲੱਬ ਦੇ ਸਮੁੱਚੇ ਪ੍ਰਬੰਧਕਾਂ ਅਤੇ ਅਜੈ ਕੁਮਾਰ ਮੋਦੀ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਜਥੇਦਾਰ ਹਰਮੀਤ ਸਿੰਘ ਖਾਲਸਾ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਪ੍ਰਦੀਪ ਕੁਮਾਰ ਮਿੱਟੂ, ਜਥੇਦਾਰ ਜਰਨੈਲ ਸਿੰਘ ਮਾਜਰੀ, ਰਾਜੇਸ਼ ਕੁਮਾਰ ਸਾਹੀ, ਲਵ ਜਿੰਦਲ, ਅਮਿਤ ਅਗਰਵਾਲ, ਅਸ਼ਵਨੀ ਕੁਮਾਰ, ਪ੍ਰੇਮ ਕੁਮਾਰ, ਕਨੁ ਸ਼ਰਮਾ, ਸੰਦੀਪ ਭਾਂਬਰੀ, ਪ੍ਰਿੰਸ ਬੇਦੀ, ਸਨੀ ਸ਼ਰਮਾ, ਮੋਹਿਤ ਮਿੱਤਲ, ਗੌਰਵ ਅਗਰਵਾਲ, ਪੰਕਜ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ’ਚ ਕਾਂਗਰਸੀ ਆਗੂਆਂ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਦੀ... ਅਗਲੀ ਖ਼ਬਰ ਕਾਂਗਰਸ ਤੇ ਭਾਜਪਾ ਸਿੱਖਾਂ ਤੇ ਸਿੱਖੀ ਨੂੰ ਖ਼ਤਮ ਕਰਨ ਵਾਲੀਆਂ ਤਾਕਤਾਂ- ਇਕਬਾਲ ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।