18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਾਈਕਲ ਯਾਤਰਾ ਰੈਲੀ ਲਈ ਬਸੀ ਪਠਾਣਾਂ ਤੋਂ ਖੰਨੇ ਵੱਲ ਕਾਫ਼ਲਾ ਹੋਵੇਗਾ ਰਵਾਨਾ-ਡਾ. ਮਨੋਹਰ ਸਿੰਘ

ਖਮਾਣੋਂ, 17 ਨਵੰਬਰ (ਮਨਮੋਹਣ ਸਿੰਘ ਕਲੇਰ)-ਵੀਰਵਾਰ ਨੂੰ ਖੰਨਾ ਵਿਖੇ ਕਾਂਗਰਸ ਪਾਰਟੀ ਦੀ ਸਾਈਕਲ ਯਾਤਰਾ ਦੇ ਪਹਿਲੇ ਪੜਾਅ ਦੇ ਅਖੀਰਲੇ ਦਿਨ ਖੰਨਾ ਸ਼ਹਿਰ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਲਈ ਵੱਡੀ ਗਿਣਤੀ ਵਿਚ ਹਲਕਾ ਬਸੀ ਪਠਾਣਾਂ ਦੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਕਾਫ਼ਲਾ ਦੁਪਹਿਰ ਬਾਅਦ ਤਿੰਨ ਵਜੇ ਪਿੰਡ ਰਾਏਪੁਰ ਮਾਜਰੀ ਅਨਾਜ ਮੰਡੀ ਵਿਖੇ ਇਕੱਠ ਤੋਂ ਉਪਰੰਤ ਰਵਾਨਾ ਹੋਵੇਗਾ। ਇਹ ਵਿਚਾਰ ਕਾਂਗਰਸ ਦੇ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ.

ਅਜੀਤ ਡੈਸਕ 18-11-2026
ਖਮਾਣੋਂ, 17 ਨਵੰਬਰ (ਮਨਮੋਹਣ ਸਿੰਘ ਕਲੇਰ)-ਵੀਰਵਾਰ ਨੂੰ ਖੰਨਾ ਵਿਖੇ ਕਾਂਗਰਸ ਪਾਰਟੀ ਦੀ ਸਾਈਕਲ ਯਾਤਰਾ ਦੇ ਪਹਿਲੇ ਪੜਾਅ ਦੇ ਅਖੀਰਲੇ ਦਿਨ ਖੰਨਾ ਸ਼ਹਿਰ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਲਈ ਵੱਡੀ ਗਿਣਤੀ ਵਿਚ ਹਲਕਾ ਬਸੀ ਪਠਾਣਾਂ ਦੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਕਾਫ਼ਲਾ ਦੁਪਹਿਰ ਬਾਅਦ ਤਿੰਨ ਵਜੇ ਪਿੰਡ ਰਾਏਪੁਰ ਮਾਜਰੀ ਅਨਾਜ ਮੰਡੀ ਵਿਖੇ ਇਕੱਠ ਤੋਂ ਉਪਰੰਤ ਰਵਾਨਾ ਹੋਵੇਗਾ। ਇਹ ਵਿਚਾਰ ਕਾਂਗਰਸ ਦੇ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਅਮਲੋਹ ਚੌਕ ਖੰਨਾ ਤੇ ਹੋਣ ਵਾਲੀ ਵੀਰਵਾਰ ਬਾਅਦ ਦੁਪਹਿਰ ਨੂੰ ਇਸ ਰੈਲੀ ਵਿਚ ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ, ਸਾਈਕਲ ਯਾਤਰਾ ਦੀ ਅਗਵਾਈ ਕਰ ਰਹੇ ਕੰਪੇਨ ਕਮੇਟੀ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਨਗੇ ਅਤੇ ਪ੍ਰੋਗਰਾਮ ਬਾਰੇ ਜਾਣਕਾਰੀ ਦੇਣਗੇ। ਡਾ. ਮਨੋਹਰ ਸਿੰਘ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੰਪੇਨ ਕਮੇਟੀ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵੱਡੇ ਪੱਧਰ ਤੇ ਆਗਾਮੀ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਇਸ ਸਾਈਕਲ ਯਾਤਰਾ ਦਾ ਹਰ ਜ਼ਿਲ੍ਹੇ ਦੇ ਪਿੰਡਾਂ ਅਤੇ ਵਿਧਾਨ ਸਭਾ ਹਲਕਿਆਂ ਵਿਚ ਭਰਵਾਂ ਸਵਾਗਤ ਹੋ ਰਿਹਾ ਹੈ ਜਿਸ ਨਾਲ ਸਾਰੇ ਪੰਜਾਬ ਵਿਚ ਕਾਂਗਰਸ ਪਾਰਟੀ ਪੱਖੀ ਸਿਆਸੀ ਮਾਹੌਲ ਪੈਦਾ ਹੋ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਸਾਬਕਾ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਸੂਬਾ ਪਾਰਟੀ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ ਅਤੇ ਜ਼ਿਲ੍ਹਾ ਯੂਥ ਕਾਂਗਰਸ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ, ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾ ਕਲਾਂ, ਸੂਬਾ ਕਾਂਗਰਸ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਜ਼ਿਲ੍ਹਾ ਇੰਟਕ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਪੰਜਾਬ ਐਸ.ਸੀ ਵਿੰਗ ਸਕੱਤਰ ਮਨਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ, ਪਿੰਕੂ ਰਾਣਾ, ਜਸਦੀਪ ਸਿੰਘ, ਸੂਬਾ ਇੰਟਕ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਸਾਬਕਾ ਕੌਂਸਲ ਪ੍ਰਧਾਨ ਬਲਮਜੀਤ ਸਿੰਘ ਪ੍ਰਿੰਸੀ, ਜਗਦੀਪ ਸਿੰਘ ਭਾਂਬਰੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਅਮਰਗੜ੍ਹ, ਜਸਵੀਰ ਸਿੰਘ ਕੱਜਲਮਾਜਰਾ, ਜ਼ਿਲ੍ਹਾ ਕਾਂਗਰਸ ਸਾਬਕਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਹੁਸੈਨਪੁਰ, ਲੱਕੀ ਧੀਮਾਨ, ਜੋਗਾ ਸਿੰਘ ਕੋਟਲਾ ਮਸੂਦ, ਬਲਾਕ ਇੰਟਕ ਪ੍ਰਧਾਨ ਹਰੀਸ਼ ਸ਼ਰਮਾ ਆਦਿ ਨੇ ਲੋਕਾਂ ਨੂੰ ਸਾਈਕਲ ਯਾਤਰਾ ਨਾਲ ਜੁੜਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੋਬਿੰਦਗੜ੍ਹ ਵਾਕਰਜ਼ ਕਲੱਬ ਵਲੋਂ 21ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਦੀ ਸਫ਼ਲ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।