ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕੋਟਲਾ ਬਡਲਾ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ
ਖਮਾਣੋਂ, 17 ਨਵੰਬਰ (ਮਨਮੋਹਣ ਸਿੰਘ ਕਲੇਰ)-ਨੇੜਲੇ ਪਿੰਡ ਕੋਟਲਾ ਬਡਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ ਹਨ। ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਪ੍ਰਭਾਤ ਫੇਰੀ ਦੀ ਆਰੰਭਤਾ ਹੁੰਦੀ ਹੈ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਅਤੇ ਇਲਾਹੀ ਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਪੂਰੇ ਪਿੰਡ ਦੀ ਪਰਿਕਰਮਾ ਕੀਤੀ ਜਾਂਦੀ ਹੈ ਪ੍ਰਭਾਤ ਫੇਰੀ ਦੌਰਾਨ ਪਿੰਡ ਵਾਸੀਆਂ ਵਲੋਂ ਆਪਣੇ ਘਰਾਂ ਦੇ ਅੱਗੋਂ ਸਫ਼ਾਈ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਜਾਂਦਾ ਹੈ।
ਅਜੀਤ ਡੈਸਕ
18-11-2026