22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਇੰਜ. ਕੰਵਰਵੀਰ ਸਿੰਘ ਟੌਹੜਾ ਨਗਰ ਕੀਰਤਨ ਵਿਚ ਸ਼ਿਰਕਤ ਕਰ ਕੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ

ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਮਲੋਹ ਦੇ ਇੰਚਾਰਜ ਅਤੇ ਸੂਬਾ ਸੈਲਕੋ ਕੋਆਰਡੀਨੇਟਰ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿਚ ਸ਼ਿਰਕਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 23-11-2026
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਮਲੋਹ ਦੇ ਇੰਚਾਰਜ ਅਤੇ ਸੂਬਾ ਸੈਲਕੋ ਕੋਆਰਡੀਨੇਟਰ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿਚ ਸ਼ਿਰਕਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇੰਜ. ਟੌਹੜਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸਮੁੱਚੀ ਲੋਕਾਈ ਦੀ ਸੁੱਖ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਹਲਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਸਤਿਕਾਰ ਸਹਿਤ ਸਨਮਾਨਿਤ ਵੀ ਕੀਤਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਦੇਸ਼-ਵਿਦੇਸ਼ ਵਿਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਅਮਰਿੰਦਰ ਸਿੰਘ ਮਾਕਨ, ਹੀਰਾ ਖ਼ਾਲਸਾ, ਗੋਲਡੀ, ਐਮ.ਐਸ.ਐਮ.ਈ. ਵਿਭਾਗ ਦੇ ਸੂਬਾ ਕੋਆਰਡੀਨੇਟਰ ਮੋਹਨ ਗੁਪਤਾ, ਸਿਮਰਨ ਟੀਨਸਾ, ਸੋਨੀ ਭਾਟੀਆ, ਵਰੁਣ, ਦਲੀਪ ਗੁਪਤਾ, ਵਿਪਨ ਜੈਸਵਾਲ, ਮੋਨੂ ਭਾਰਤੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕਣ ਦੀ ਜੀਵਨ-ਜੁਗਤ ਬਖਸ਼ ਕੇ ਵੱਡਉਪਕਾਰੀ ਕਾਰਜ ਕੀਤਾ-ਪ੍ਰੋ.... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।