ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਬਲਾਕ ਕਾਂਗਰਸ ਨੇ ਸਰਗਰਮੀਆਂ ਤੇਜ਼ ਕੀਤੀਆਂ
ਮੰਡੀ ਗੋਬਿੰਦਗੜ੍ਹ, 23 ਨਵੰਬਰ (ਰਾਜੇਸ਼ ਸ਼ਰਮਾ)- ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਭਾਂਬਰੀ, ਡਾ.
ਮੰਡੀ ਗੋਬਿੰਦਗੜ੍ਹ, 23 ਨਵੰਬਰ (ਰਾਜੇਸ਼ ਸ਼ਰਮਾ)- ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਭਾਂਬਰੀ, ਡਾ. ਮਨਮੋਹਨ ਕੌਸ਼ਲ, ਬੀ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਆਨੰਦ ਪਨੇਸਰ ਅਤੇ ਨਿਰਭੈ ਬਾਜਵਾ ਸਮੇਤ ਪਾਰਟੀ ਦੇ ਹੋਰ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਕਾਂਗਰਸ ਦੀਆਂ ਨੀਤੀਆਂ ਤੇ ਲੋਕ-ਪੱਖੀ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਹੋ ਕੇ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਦੱਤਾ ਨੇ ਕਿਹਾ ਕਿ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਲਈ ਤਿਆਰ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਇਸ ਮੌਕੇ ਐਸ.ਕੇ. ਸ਼ਰਮਾ, ਬਲਵੰਤ ਰਾਏ ਬਾਂਡਾ, ਨਵਦੀਪ ਸਿੰਘ ਰਾਮਗੜ੍ਹੀਆ, ਸੁਭਾਸ਼ ਸ਼ਾਹੀ, ਜੈਦੀਪ ਦਿਓਟ, ਕਮਲਜੀਤ ਸਿੰਘ ਜੱਸੜਾਂ, ਭੁਪਿੰਦਰ ਸਿੰਘ ਸੰਧੂ, ਰਾਜੇਸ਼ ਭਾਟੀਆ ਅਤੇ ਕੁਲਵਿੰਦਰ ਸਿੰਘ ਨਾਭਾ ਆਦਿ ਹਾਜ਼ਰ ਸਨ।