23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਰਾਏ ਨੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਕੀਤਾ ਸੁਆਗਤ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ, ਜੀ. ਟੀ ਰੋਡ ਸਰਹਿੰਦ, ਹਮਾਯੂੰਪੁਰ ’ਚੋਂ ਲੰਘ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸਮਾਪਤ ਹੋਇਆ।

ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ, ਜੀ.ਟੀ ਰੋਡ ਸਰਹਿੰਦ, ਹਮਾਯੂੰਪੁਰ ’ਚੋਂ ਲੰਘ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸਮਾਪਤ ਹੋਇਆ। ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪੁਰਾਣੀ ਸਰਹਿੰਦ ਵਿਖੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ਤੇ ਸ਼ਹਿਰ ਵਾਸੀਆਂ ਵਲੋਂ ਲਗਾਏ ਲੰਗਰ ਵਿਚ ਸੇਵਾ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਭਾਈਵਾਲਤਾ ਦਾ ਸੰਦੇਸ਼ ਦਿੱਤਾ ਤੇ ਲੋਕਾਂ ਨੂੰ ਸੱਚ ਦੇ ਰਾਹ ਤੇ ਚੱਲਣ ਲਈ ਪੇ੍ਰਰਿਆ, ਜਿਨ੍ਹਾਂ ਸਦਕਾ ਅੱਜ ਅਸੀਂ ਗੁਰੂ ਦੇ ਲੜ ਲੱਗੇ ਹੋਏ ਹਾਂ। ਵਿਧਾਇਕ ਰਾਏ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਰਾਹ ਤੇ ਚੱਲਣ ਲਈ ਵੀ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਜਸਬੀਰ ਸਿੰਘ ਬੰਟੀ, ਪ੍ਰਿਤਪਾਲ ਸਿੰਘ ਜੱਸੀ, ਸਤਵੀਰ ਸਿੰਘ ਜੱਲ੍ਹਾ, ਹਰਮਿੰਦਰ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਆਪ’ ਆਗੂ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਦੂਜੀ ਵਾਰ ਮੈਂਬਰ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਕੋਲਡ ਸਟੋਰ ’ਚੋਂ ਚੋਰੀ ਟਰੈਕਟਰ-ਟਰਾਲੀ ਤੇ 300 ਕੱਟੇ ਆਲੂਆਂ ਦੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।