26 ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ਵਿਚ ਲੋਕਾਂ ਤੇ ਵਰਕਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ 26 ਨਵੰਬਰ ਨੂੰ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਲੋਕਾਂ ਤੇ ਵਰਕਰਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਹ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਕਰਨ
24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ 26 ਨਵੰਬਰ ਨੂੰ ਪਿੰਡ ਮਟਵਾਣੀ, ਜ਼ਿਲ੍ਹਾ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਲੋਕਾਂ ਤੇ ਵਰਕਰਾਂ ਨੂੰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਇਸ ਸਮਾਗਮ ਵਿਚ ਪਹੁੰਚ ਰਹੇ ਹਨ। ਇਸ ਮੌਕੇ ਵਿਧਾਇਕ ਰਾਏ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੈ। ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਦਵਾਈਆਂ ਅਤੇ ਟੈੱਸਟ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਸਿੱਖਿਆ ਦੇ ਖੇਤਰ ਵਿਚ ਸਕੂਲ ਆਫ਼ ਐਮੀਨੈਂਸ, ਸਕੂਲਾਂ ਦਾ ਨਵੀਨੀਕਰਨ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਦਿਨ ਸਮੇਂ ਖੇਤੀਬਾੜੀ ਲਈ ਬਿਜਲੀ, ਨਹਿਰੀ ਪਾਣੀ ਦੀ ਸਹੂਲਤ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਸਮੇਤ ਕਈ ਕੰਮ ਕੀਤੇ ਗਏ ਹਨ ਅਤੇ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਜਾਰੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਇਨ੍ਹਾਂ ਲੋਕ ਭਲਾਈ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਲਈ 26 ਨਵੰਬਰ ਦੀ ਮੋਗਾ ਰੈਲੀ ਵਿਚ ਲੋਕ ਵੱਡੀ ਗਿਣਤੀ ਵਿਚ ਪਹੁੰਚਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਪ੍ਰਿਤਪਾਲ ਸਿੰਘ ਜੱਸੀ, ਜਗਜੋਤ ਸਿੰਘ ਜੋਤੀ, ਅਸੀਸ ਅੱਤਰੀ, ਗੁਰਪ੍ਰੀਤ ਸਿੰਘ ਭਿੰਡਰ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਹਿਤੇਸ਼ ਉੱਪਲ, ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।