25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬ੍ਰਾਹਮਣ ਮਾਜਰਾ ਫਲਾਈਓਵਰ ਨੇੜੇ ਰੇਲਵੇ ਟਰੈਕ ’ ਤੇ ਰੱਖਿਆ ਸੀ ਭਾਰੀ ਸੀਮਿੰਟ ਦਾ ਸਲੀਪਰ , ਰੇਲਵੇ ਪੁਲਿਸ ਵਲੋਂ ਮਾਮਲਾ ਦਰਜ , ਮੁਲਜ਼ਮਾਂ ਦੀ ਭਾਲ ਜਾਰੀ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਸੁਰਜੀਤ ਸਿੰਘ ਸਾਹੀ)–ਸਰਹਿੰਦ ਦੇ ਬ੍ਰਾਹਮਣ ਮਾਜਰਾ ਫਲਾਈਓਵਰ ਨੇੜੇ ਰੇਲਵੇ ਟਰੈਕ ’ਤੇ ਭਾਰੀ ਸੀਮਿੰਟ ਦਾ ਸਲੀਪਰ ਰੱਖੇ ਜਾਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਰੇਲਵੇ ਟਰੈਕ ’ਤੇ ਇਸ ਤਰ੍ਹਾਂ ਭਾਰੀ ਵਸਤੂ ਰੱਖੇ ਜਾਣ ਕਾਰਨ ਕਿਸੇ ਵੱਡੇ ਰੇਲ ਹਾਦਸੇ ਅਤੇ ਜਾਨੀ-ਮਾਲੀ ਨੁਕਸਾਨ ਦਾ ਖ਼ਤਰਾ ਪੈਦਾ ਹੋ ਸਕਦਾ ਸੀ।

ਫਲਾਈਓਵਰ ਨੇੜੇ ਰੇਲਵੇ ਟਰੈਕ ’ਤੇ ਭਾਰੀ ਸੀਮਿੰਟ ਦਾ ਸਲੀਪਰ ਰੱਖੇ ਜਾਣ ਦੀ ਘਟਨਾ ਦੀ ਜਾਂਚ ਕਰਦੇ ਉੱਚ ਪੁਲਿਸ ਅਧਿਕਾਰੀ। ਤਸਵੀਰ :ਕਰਨ 26-11-2026
ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਸੁਰਜੀਤ ਸਿੰਘ ਸਾਹੀ)–ਸਰਹਿੰਦ ਦੇ ਬ੍ਰਾਹਮਣ ਮਾਜਰਾ ਫਲਾਈਓਵਰ ਨੇੜੇ ਰੇਲਵੇ ਟਰੈਕ ’ਤੇ ਭਾਰੀ ਸੀਮਿੰਟ ਦਾ ਸਲੀਪਰ ਰੱਖੇ ਜਾਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਰੇਲਵੇ ਟਰੈਕ ’ਤੇ ਇਸ ਤਰ੍ਹਾਂ ਭਾਰੀ ਵਸਤੂ ਰੱਖੇ ਜਾਣ ਕਾਰਨ ਕਿਸੇ ਵੱਡੇ ਰੇਲ ਹਾਦਸੇ ਅਤੇ ਜਾਨੀ-ਮਾਲੀ ਨੁਕਸਾਨ ਦਾ ਖ਼ਤਰਾ ਪੈਦਾ ਹੋ ਸਕਦਾ ਸੀ। ਹਾਲਾਂਕਿ ਸਮੇਂ ਸਿਰ ਘਟਨਾ ਦਾ ਪਤਾ ਲੱਗ ਜਾਣ ਕਾਰਨ ਸੰਭਾਵੀ ਹਾਦਸਾ ਟਲ ਗਿਆ ਅਤੇ ਰੇਲਵੇ ਵਿਭਾਗ ਵਲੋਂ ਉਕਤ ਸੀਮਿੰਟ ਦੇ ਸਲੀਪਰ ਨੂੰ ਟਰੈਕ ਤੋਂ ਹਟਾ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਬ੍ਰਾਹਮਣ ਮਾਜਰਾ ਫਲਾਈਓਵਰ ਨੇੜੇ ਰੇਲਵੇ ਲਾਈਨ ’ਤੇ ਸੀਮਿੰਟ ਦਾ ਭਾਰੀ ਸਲੀਪਰ ਰੱਖੇ ਜਾਣ ਸਬੰਧੀ ਸੂਚਨਾ ਮਿਲੀ ਸੀ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਰੇਲਵੇ ਵਿਭਾਗ, ਰੇਲਵੇ ਪੁਲਿਸ (ਜੀ.ਆਰ.ਪੀ) ਅਤੇ ਰੇਲਵੇ ਸੁਰੱਖਿਆ ਬਲ (ਆਰ.ਪੀ.ਐਫ) ਦੀਆਂ ਟੀਮਾਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਟਰੈਕ ਤੋਂ ਸੀਮਿੰਟ ਦਾ ਸਲੀਪਰ ਹਟਾਇਆ ਗਿਆ, ਜਿਸ ਨਾਲ ਸੰਭਾਵੀ ਖ਼ਤਰੇ ਨੂੰ ਟਾਲ ਦਿੱਤਾ ਗਿਆ। ਇਸ ਸਬੰਧੀ ਰੇਲਵੇ ਪੁਲਿਸ ਦੇ ਡੀ.ਐਸ.ਪੀ. ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਸ ਘਟਨਾ ਬਾਰੇ ਸੂਚਨਾ ਮਿਲਣ ਉਪਰੰਤ ਬਿਨਾਂ ਕਿਸੇ ਦੇਰੀ ਦੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਜੀ.ਆਰ . ਪੀ ਥਾਣਾ ਸਰਹਿੰਦ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਟਰੈਕ ’ਤੇ ਇਕ ਸੀਮਿੰਟ ਦਾ ਸਲੀਪਰ ਰੱਖਿਆ ਗਿਆ ਸੀ, ਜਿਸ ਨੂੰ ਤੁਰੰਤ ਉੱਥੋਂ ਹਟਾ ਦਿੱਤਾ ਗਿਆ। ਇਸ ਘਟਨਾ ਵਿਚ ਫ਼ਿਲਹਾਲ ਕਿਸੇ ਕਿਸਮ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਡੀ.ਐਸ.ਪੀ. ਨੇ ਦੱਸਿਆ ਕਿ ਅਜੇ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਬਾਰੇ ਕੋਈ ਠੋਸ ਸੁਰਾਗ ਹੱਥ ਨਹੀਂ ਲੱਗਾ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪਹਿਲੂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਤਕਨੀਕੀ ਸਬੂਤਾਂ ਸਮੇਤ ਹੋਰ ਪਹਿਲੂਆਂ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਰੇਲਵੇ ਟਰੈਕ ’ਤੇ ਇਸ ਤਰ੍ਹਾਂ ਭਾਰੀ ਵਸਤੂ ਰੱਖੇ ਜਾਣ ਦੀ ਘਟਨਾ ਨੇ ਰੇਲਵੇ ਸੁਰੱਖਿਆ ਪ੍ਰਬੰਧਾਂ ਅਤੇ ਰੇਲਵੇ ਲਾਈਨਾਂ ਦੀ ਨਿਗਰਾਨੀ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ ਸਮੇਂ ਸਿਰ ਇਸ ਘਟਨਾ ਦਾ ਪਤਾ ਨਾ ਲੱਗਦਾ ਤਾਂ ਰੇਲ ਗੱਡੀ ਦੇ ਇਸ ਸਲੀਪਰ ਨਾਲ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ। ਫ਼ਿਲਹਾਲ ਪੁਲਿਸ ਵਲੋਂ ਜਾਂਚ ਜਾਰੀ ਹੈ ਅਤੇ ਇਲਾਕੇ ਦੇ ਲੋਕਾਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਇਸ ਘਟਨਾ ਪਿੱਛੇ ਕੌਣ ਵਿਅਕਤੀ ਜਾਂ ਅਨਸਰ ਸ਼ਾਮਲ ਹਨ।
ਪਿਛਲੀ ਖ਼ਬਰ 27 ਨੂੰ ਰਾਤ 8 ਵਜੇ ਬਸੀ ਪਠਾਣਾਂ ਵਿਖੇ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡਰਿੱਲ-ਐਸ.ਡੀ.ਐਮ. ਅਗਲੀ ਖ਼ਬਰ ਜੀ.ਪੀ.ਐਸ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।