26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਡੀ.ਐਸ.ਪੀ. ਰਾਜਪਾਲ ਸਿੰਘ ਗਿੱਲ

ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਰਾਜਪਾਲ ਸਿੰਘ ਗਿੱਲ ਨੇ ਬਤੌਰ ਡੀ. ਐਸ.

ਰਾਜਪਾਲ ਸਿੰਘ ਗਿੱਲ ਡੀ.ਐਸ.ਪੀ. ਖਮਾਣੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜੋਗਿੰਦਰ ਪਾਲ 26-11-2026
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਰਾਜਪਾਲ ਸਿੰਘ ਗਿੱਲ ਨੇ ਬਤੌਰ ਡੀ.ਐਸ.ਪੀ ਖਮਾਣੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰ ਵਾਦ ਵਿਰੁੱਧ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਡੀ.ਐਸ.ਪੀ ਰਾਜਪਾਲ ਸਿੰਘ ਗਿੱਲ ਨੇ ਕਿਹਾ ਕਿ ਇਲਾਕੇ ਵਿਚ ਹੁੱਲੜਬਾਜ਼ੀ ਕਰਨ ਵਾਲਿਆਂ, ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਕਸਦ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਅਚਨਚੇਤ ਨਾਕੇ ਲਗਾ ਕੇ ਵਾਹਨਾਂ ਦੀ ਬਾਰੀਕੀ ਨਾਲ ਚੈਕ ਿੰਗ ਕੀਤੀ ਜਾਵੇਗੀ ਤਾਂ ਜੋ ਗੈਰ-ਸਮਾਜਿਕ ਗਤੀਵਿਧੀਆਂ ’ਤੇ ਨਕੇਲ ਪਾਈ ਜਾ ਸਕੇ। ਡੀ.ਐਸ.ਪੀ ਨੇ ਖਮਾਣੋਂ ਇਲਾਕੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕਿਸੇ ਵਿਅਕਤੀ ਨੂੰ ਇਲਾਕੇ ਵਿਚ ਨਸ਼ਾ ਤਸਕਰੀ, ਗੈਂਗਸਟਰ ਵਾਦ ਜਾਂ ਕਿਸੇ ਹੋਰ ਮਾੜੀ ਗਤੀਵਿਧੀ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬੇਝਿਜਕ ਪੁਲਿਸ ਨੂੰ ਸੂਚਿਤ ਕਰਨ ਜਾਂ ਪੁਲਿਸ ਹੈਲਪ ਲਾਈਨ ਨੰਬਰਾਂ ’ਤੇ ਜਾਣਕਾਰੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਜਾਣਕਾਰੀ ਨੂੰ ਗੁਪਤ ਰੱਖਦਿਆਂ ਦੋਸ਼ੀਆਂ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸੇ ’ਚ 1 ਵਿਅਕਤੀ ਮੌਤ 14 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।