ਅਕਾਲੀ -ਭਾਜਪਾ ਗੱਠਜੋੜ 2027 ’ਚ ਸ਼ਾਨਦਾਰ ਵਾਪਸੀ ਕਰੇਗਾ-ਚੱਠਾ, ਘਈ
ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਹੋਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਤੇ ਪਵਨ ਘਈ ਸਰਕਲ ਪ੍ਰਧਾਨ ਪਟਿਆਲਾ ਦਿਹਾਤੀ ਨੇ ਆਖਿਆ ਕਿ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਚ ਸੂਬੇ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਤੌਰ ’ਤੇ ਪਿਛਾੜ ਕੇ ਰੱਖ ਦਿੱਤਾ ਹੈ।
ਜਸਪਾਲ ਸਿੰਘ ਬਿੱਟੂ ਚੱਠਾ ਤੇ ਪਵਨ ਘਈ ਦੀ ਫਾਈਲ ਫੋਟੋ।
26-11-2026