ਪ੍ਰਕਾਸ਼ ਪੁਰਬ ਮੌਕੇ ਦੇਸ਼ ਭਗਤ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
151 ਮਰੀਜ਼ਾਂ ਨੂੰ ਮਿਲਿਆ ਲਾਭ
ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਗਤ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਪਗ 151 ਮਰੀਜ਼ਾਂ ਅਤੇ ਸ਼ਰਧਾਲੂਆਂ ਨੇ ਮੁਫ਼ਤ ਡਾਕਟਰੀ ਸਲਾਹ, ਪ੍ਰਯੋਗਸ਼ਾਲਾ ਜਾਂਚਾਂ ਅਤੇ ਦਵਾਈਆਂ ਦੀਆਂ ਸਹੂਲਤਾਂ ਦਾ ਲਾਭ ਉਠਾਇਆ।
ਦ
ਦੇਸ਼ ਭਗਤ ਹਸਪਤਾਲ ਦੇ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਦੀ ਹੋਈ। ਅਜੀਤ ਤਸਵੀਰ
ਕਿਸਾਨ ਆਗੂ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
26-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਗਤ ਹਸਪਤਾਲ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਪਗ 151 ਮਰੀਜ਼ਾਂ ਅਤੇ ਸ਼ਰਧਾਲੂਆਂ ਨੇ ਮੁਫ਼ਤ ਡਾਕਟਰੀ ਸਲਾਹ, ਪ੍ਰਯੋਗਸ਼ਾਲਾ ਜਾਂਚਾਂ ਅਤੇ ਦਵਾਈਆਂ ਦੀਆਂ ਸਹੂਲਤਾਂ ਦਾ ਲਾਭ ਉਠਾਇਆ। ਇਸ ਸੇਵਾ ਕਾਰਜ ਵਿਚ ਡਾਕਟਰਾਂ, ਸਹਾਇਕ ਸਿਹਤ ਕਰਮਚਾਰੀਆਂ ਅਤੇ ਬੀ.ਏ.ਐੱਮ.ਐੱਸ. ਦੇ ਸਿੱਖਿਆਰਥੀ ਵਿਦਿਆਰਥੀਆਂ ਦੀ ਟੀਮ ਨੇ ਸਰਗਰਮੀ ਨਾਲ ਯੋਗਦਾਨ ਪਾਇਆ। ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਕੁਲਪਤੀ ਡਾ. ਤਜਿੰਦਰ ਕੌਰ ਦੇ ਮਾਰਗ ਦਰਸ਼ਨ ਹੇਠ ਲਗਾਏ ਗਏ ਇਸ ਕੈਂਪ ਦੀ ਅਗਵਾਈ ਕੈਂਪਸ ਨਿਰਦੇਸ਼ਕ ਡਾ. ਕੁਲਭੂਸ਼ਣ ਅਤੇ ਦੇਸ਼ ਭਗਤ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਜੋਤੀ ਐੱਚ. ਧਾਮੀ ਨੇ ਕੀਤੀ। ਇਸ ਉਪਰਾਲੇ ਦਾ ਇਕ ਹੋਰ ਉਦੇਸ਼ ਛੂਤ ਦੀਆਂ ਅਤੇ ਗੈਰ-ਛੂਤ ਦੀਆਂ ਬਿਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵੀ ਸੀ। ਇਸ ਮੌਕੇ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦੀਆਂ ਸਦੀਵੀ ਸਿੱਖਿਆਵਾਂ ਨੂੰ ਸਮਰਪਿਤ ਇਕ ਨਿਮਾਣੀ ਸ਼ਰਧਾਂਜਲੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਵਿਅਕਤੀ ਨੂੰ ਉਸ ਦੀ ਆਰਥਿਕ ਸਥਿਤੀ ਦੀ ਪ੍ਰਵਾਹ ਕੀਤੇ ਬਿਨਾਂ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਇਸੇ ਦੌਰਾਨ ਡਾ. ਤਜਿੰਦਰ ਕੌਰ ਨੇ ਪਿਛਲੇ 25 ਸਾਲਾਂ ਤੋਂ ਸਮਾਜ ਨੂੰ ਕਿਫ਼ਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਯੂਨੀਵਰਸਿਟੀ ਅਤੇ ਹਸਪਤਾਲ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਉਨ੍ਹਾਂ ਲੋਕਾਂ ਤੱਕ ਲੋੜੀਂਦੀਆਂ ਡਾਕਟਰੀ ਸਹੂਲਤਾਂ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਨ੍ਹਾਂ ਤੱਕ ਇਹ ਸਹੂਲਤਾਂ ਪੂਰੀ ਤਰ੍ਹਾਂ ਨਹੀਂ ਪਹੁੰਚ ਸਕਦੀਆਂ।