ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨਵੰਬਰ ਨੂੰ ਮਨਾਇਆ ਜਾਵੇਗਾ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨਵੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਸ਼ਾਮ 6 ਤੋਂ ਰਾਤ 11 ਵਜੇ ਤੱਕ ਦੀਵਾਨ ਟੋਡਰ ਮੱਲ ਹਾਲ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨਵੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਸ਼ਾਮ 6 ਤੋਂ ਰਾਤ 11 ਵਜੇ ਤੱਕ ਦੀਵਾਨ ਟੋਡਰ ਮੱਲ ਹਾਲ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿਚ ਉੱਘੇ ਰਾਗੀ ਭਾਈ ਸੁਰਿੰਦਰ ਸਿੰਘ-ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ, ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਸੰਗਤਾਂ ਨੂੰ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣਗੇ, ਜੋ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕਰਨਗੇ। ਉਕਤ ਪ੍ਰਬੰਧਕਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ