28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੋਣਾਂ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ ਤੇ ਕਿਸਾਨ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਮਾਨ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਚੋਣ ਹਾਲਾਤ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ, ਮੁਸਲਿਮ, ਇਸਾਈ ਭਾਈਚਾਰੇ ਅਤੇ ਕਿਸਾਨ ਵਰਗ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਗੱਠਜੋੜ ਹੋਣ ਕਾਰਨ ਪੰਜਾਬ ਦੀਆਂ ਸਮੂਹ ਪੰਥਕ ਅਤੇ ਹੋਰ ਧਿਰਾਂ ਨੂੰ ਸਾਂਝੀ ਰਣਨੀਤੀ ਬਣਾਉਣ ਦੀ ਲੋੜ ਹੈ।

ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਚੋਣ ਹਾਲਾਤ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ, ਮੁਸਲਿਮ, ਇਸਾਈ ਭਾਈਚਾਰੇ ਅਤੇ ਕਿਸਾਨ ਵਰਗ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਗੱਠਜੋੜ ਹੋਣ ਕਾਰਨ ਪੰਜਾਬ ਦੀਆਂ ਸਮੂਹ ਪੰਥਕ ਅਤੇ ਹੋਰ ਧਿਰਾਂ ਨੂੰ ਸਾਂਝੀ ਰਣਨੀਤੀ ਬਣਾਉਣ ਦੀ ਲੋੜ ਹੈ। ਮਾਨ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕਾਂਗਰਸ ਦੀਆਂ ਸਿੱਖ ਮਸਲਿਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਕਈ ਮੁੱਦਿਆਂ ’ਤੇ ਪਹੁੰਚ ਇਕੋ ਜਿਹੀ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਲਿਊ ਸਟਾਰ ਅਪਰੇਸ਼ਨ, ਨਵੰਬਰ 84 ਦੇ ਸਿੱਖ ਕਤਲੇਆਮ ਅਤੇ ਹੋਰ ਘੱਟ ਗਿਣਤੀ ਵਿਰੋਧੀ ਘਟਨਾਵਾਂ ਦੇ ਮਾਮਲਿਆਂ ਵਿਚ ਇਨ੍ਹਾਂ ਪਾਰਟੀਆਂ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿਚ ਰਹੀ ਹੈ। ਉਨ੍ਹਾਂ ਪੰਜਾਬ ਦੀ ਡੈਮੋਗ੍ਰਾਫੀ ਅਤੇ ਪ੍ਰਵਾਸੀਆਂ ਨੂੰ ਪੱਕੇ ਵਸਨੀਕ ਬਣਾਉਣ ਨਾਲ ਸਬੰਧਿਤ ਮੁੱਦੇ ਵੀ ਉਠਾਏ। ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਮੂਹ ਪੰਥਕ ਧਿਰਾਂ, ਕਿਸਾਨ ਜਥੇਬੰਦੀਆਂ, ਰੰਘਰੇਟਿਆਂ, ਮੁਸਲਿਮ ਅਤੇ ਇਸਾਈ ਭਾਈਚਾਰੇ ਸਮੇਤ ਸੰਤ-ਮਹਾਂਪੁਰਖਾਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਈਰਾਨੀ ਬੰਦਰਗਾਹਾਂ ’ਤੇ ਸਮੁੰਦਰੀ ਨਾਕਾਬੰਦੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਇਕ ਹੋਰ ਜਹਾਜ਼ ਨੂੰ ਕੀਤਾ ਨਕਾਰਾ-ਅਮਰੀਕੀ ਫ... ਅਗਲੀ ਖ਼ਬਰ ਲਾਵਾਰਿਸ ਵਿੱਤੀ ਸੰਪਤੀਆਂ ਬਾਰੇ ਪਟੀਸ਼ਨ ’ਚ ਉਠਾਈਆਂ ਗਈਆਂ ਚਿੰਤਾਵਾਂ ਦਾ ਕਾਫ਼ੀ ਹੱਦ ਤੱਕ ਹੱਲ ਹੋਇਆ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।