28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਮੈਰਿਜ ਪੈਲੇਸ, ਰੈਸਟੋਰੈਂਟ, ਹੋਟਲ, ਧਾਰਮਿਕ ਅਸਥਾਨ ਅਤੇ ਕਮਿਊਨਿਟੀ ਸੈਂਟਰ ਦੀ ਚੈਕਿੰਗ ਕੀਤੀ ਗਈ।

ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਯੋਗ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਮੈਰਿਜ ਪੈਲੇਸ, ਰੈਸਟੋਰੈਂਟ, ਹੋਟਲ, ਧਾਰਮਿਕ ਅਸਥਾਨ ਅਤੇ ਕਮਿਊਨਿਟੀ ਸੈਂਟਰ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਚਾਰ ਨੰਬਰ ਚੂੰਗੀ ਏਰੀਆ ਸਰਹਿੰਦ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ.ਨਵਨੀਤ ਕੌਰ ਨੇ ਫ਼ਤਹਿਗੜ੍ਹ ਸਾਹਿਬ ਦੇ ਧਾਰਮਿਕ ਅਸਥਾਨ ਅਤੇ ਹੋਟਲ, ਐਪੀਡਿਮਾਲੋਜਿਸਟ ਡਾ ਸ਼ੁਭਮ ਸੂਰੀ ਨੇ ਜੀ.ਟੀ ਰੋਡ ਏਰੀਆ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪਣੇ-ਆਪਣੇ ਏਰੀਏ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਜ਼ਿਲ੍ਹਾ ਐਪੀਡੀਮੈਲੋਜਿਸਟ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਸਾਫ਼ ਸਫ਼ਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿਣਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਸ ਪਾਸ ਅਤੇ ਘਰਾਂ ਵਿਚ ਮੌਜੂਦ ਕੂਲਰਾਂ, ਗਮਲਿਆਂ, ਟੁੱਟੇ ਭੱਜੇ ਵਰਤਨਾ, ਫ਼ਰਿਜ ਦੀਆਂ ਟਰੇਆਂ ਅਤੇ ਟਾਇਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ। ਇਸ ਚੈਕਿੰਗ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ, ਇਸ ਦੀਆਂ ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਸ਼ਪਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਜਗਮੋਹਨ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤ ਸਕੱਤਰ ਯੂਨੀਅਨ ਵਲੋਂ ਏ.ਡੀ.ਸੀ. ਅਤੇ ਡੀ.ਡੀ.ਪੀ.ਓ. ਦਾ ਸਨਮਾਨ ਧਾਲੀਵਾਲ ਦੀ ਪੀ.ਸੀ.ਐਸ. ਸੇਵਾਵਾਂ ਲਈ ਚੋਣ ਹੋਣ... ਅਗਲੀ ਖ਼ਬਰ ਮੋਦੀ-ਸ਼ਾਹ ਦੇ ਲੁਭਾਉਣੇ ਐਲਾਨਾਂ ਤੋਂ ਪੰਜਾਬੀ ਗੁਮਰਾਹ ਨਾ ਹੋਣ-ਟਿਵਾਣਾ 8 ਦਸੰਬਰ ਦੀ ਮੋਗਾ ਰੈਲੀ ਨੂੰ 2027 ਦੀਆਂ ਚੋਣਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।