29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਹਿਲਾ ਰਾਖਵਾਂਕਰਨ ਨੂੰ ਹੱਦਬੰਦੀ ਨਾਲ ਜੋੜਨਾ ਭਾਜਪਾ ਦੀ ਸਿਆਸੀ ਮਨਸ਼ਾ ਨੂੰ ਦਰਸਾਉਂਦਾ ਹੈ-ਡਾ. ਅਮਨਦੀਪ ਢੋਲੇਵਾਲ

ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਮੁੱਦੇ ’ਤੇ ਕਾਂਗਰਸ ਦਾ ਸਟੈਂਡ ਸ਼ੁਰੂ ਤੋਂ ਹੀ ਸਪਸ਼ਟ ਰਿਹਾ ਹੈ ਅਤੇ ਕਾਂਗਰਸ ਪਾਰਟੀ ਇਸ ਨੂੰ ਤੁਰੰਤ ਲਾਗੂ ਕਰਨ ਦੀ ਹਮਾਇਤੀ ਹੈ, ਪ੍ਰੰਤੂ ਭਾਜਪਾ ਸਰਕਾਰ ਵਲੋਂ ਮਹਿਲਾ ਰਾਖਵਾਂਕਰਨ ਨੂੰ ਹੱਦਬੰਦੀ ਨਾਲ ਜੋੜਨਾ ਇਸ ਦੀ ਸਿਆਸੀ ਮਨਸ਼ਾ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.

ਅਜੀਤ ਡੈਸਕ 29-11-2026
ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਮੁੱਦੇ ’ਤੇ ਕਾਂਗਰਸ ਦਾ ਸਟੈਂਡ ਸ਼ੁਰੂ ਤੋਂ ਹੀ ਸਪਸ਼ਟ ਰਿਹਾ ਹੈ ਅਤੇ ਕਾਂਗਰਸ ਪਾਰਟੀ ਇਸ ਨੂੰ ਤੁਰੰਤ ਲਾਗੂ ਕਰਨ ਦੀ ਹਮਾਇਤੀ ਹੈ, ਪ੍ਰੰਤੂ ਭਾਜਪਾ ਸਰਕਾਰ ਵਲੋਂ ਮਹਿਲਾ ਰਾਖਵਾਂਕਰਨ ਨੂੰ ਹੱਦਬੰਦੀ ਨਾਲ ਜੋੜਨਾ ਇਸ ਦੀ ਸਿਆਸੀ ਮਨਸ਼ਾ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਰਦਿਆਂ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਨੂੰ ਹੱਦਬੰਦੀ ਵਰਗੇ ਵੱਖਰੇ ਸੰਵਿਧਾਨਕ ਮੁੱਦੇ ਨਾਲ ਜੋੜਨਾ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਹੱਦਬੰਦੀ ਸੂਬਿਆਂ ਦੀ ਨੁਮਾਇੰਦਗੀ, ਸੰਘੀ ਢਾਂਚੇ ਅਤੇ ਲੋਕਤੰਤਰੀ ਸੰਤੁਲਨ ਨਾਲ ਜੁੜਿਆ ਗੰਭੀਰ ਵਿਸ਼ਾ ਹੈ, ਜਿਸ ’ਤੇ ਸਾਰੇ ਸੂਬਿਆਂ ਅਤੇ ਸਿਆਸੀ ਧਿਰਾਂ ਨਾਲ ਖੁੱਲ੍ਹੀ ਚਰਚਾ ਹੋਣੀ ਚਾਹੀਦੀ ਹੈ। ਡਾ.ਢੋਲੇਵਾਲ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਅਤੇ ਸਿਆਸੀ ਨੁਮਾਇੰਦਗੀ ਨੂੰ ਕਮਜ਼ੋਰ ਕਰਨ ਵਾਲੇ ਕਿਸੇ ਵੀ ਫ਼ੈਸਲੇ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਕਦਮਾਂ ਦਾ ਲੋਕਤੰਤਰੀ ਢੰਗ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।
ਪਿਛਲੀ ਖ਼ਬਰ ਬਸੀ ਪਠਾਣਾਂ ਵਿਚ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ ਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ - ਨੇਤਰ ਸਿੰਘ ਬੋਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।