30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੜਕ ਹਾਦਸੇ ਦੌਰਾਨ ਅਮਰੀਕਾ ਵਿਚ ਨੌਜਵਾਨ ਦੀ ਮੌਤ, ਜਨਵਰੀ ਵਿਚ ਹੋਣਾ ਸੀ ਵਿਆਹ

ਜਖਵਾਲੀ, 29 ਨਵੰਬਰ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰਗੜ੍ਹ ਦੇ ਨੌਜਵਾਨ ਗੁਰਕੀਰਤ ਸਿੰਘ ਦੀ ਅਮਰੀਕਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਨਾਲ ਇਲਾਕੇ ਭਰ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਘਟਨਾ ਸੰਬੰਧੀ ਮ੍ਰਿਤਕ ਦੇ ਭੂਆ ਦੇ ਲੜਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਪੇਸ਼ੇ ਵਜੋਂ ਟਰਾਲਾ ਚਾਲਕ ਸੀ ਅਤੇ ਉਹ ਕੈਨੇਡਾ ਤੋਂ ਅਮਰੀਕਾ ਵੱਲ ਟਰਾਲਾ ਲੈ ਕੇ ਜਾ ਰਿਹਾ ਸੀ।

ਮ੍ਰਿਤਕ ਨੌਜਵਾਨ ਗੁਰਕੀਰਤ ਸਿੰਘ ਖਰੋਡ ਦੀ ਫਾਇਲ ਫ਼ੋਟੋ। 30-11-2026
ਜਖਵਾਲੀ, 29 ਨਵੰਬਰ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰਗੜ੍ਹ ਦੇ ਨੌਜਵਾਨ ਗੁਰਕੀਰਤ ਸਿੰਘ ਦੀ ਅਮਰੀਕਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਨਾਲ ਇਲਾਕੇ ਭਰ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਘਟਨਾ ਸੰਬੰਧੀ ਮ੍ਰਿਤਕ ਦੇ ਭੂਆ ਦੇ ਲੜਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਪੇਸ਼ੇ ਵਜੋਂ ਟਰਾਲਾ ਚਾਲਕ ਸੀ ਅਤੇ ਉਹ ਕੈਨੇਡਾ ਤੋਂ ਅਮਰੀਕਾ ਵੱਲ ਟਰਾਲਾ ਲੈ ਕੇ ਜਾ ਰਿਹਾ ਸੀ। ਰਸਤੇ ’ਚ ਜਦੋਂ ਉਹ ਮਿਲਟਨ ਨੇੜੇ ਪਹੁੰਚਿਆ ਤਾਂ ਉਸ ਨੇ ਆਪਣੇ ਟਰਾਲੇ ਦੀਆਂ ਬੈਲਟਾਂ ਚੈੱਕ ਕਰਨ ਲਈ ਗੱਡੀ ਰੋਕੀ ਅਤੇ ਹੇਠਾਂ ਉਤਰਿਆ। ਇਸੇ ਦੌਰਾਨ ਪਿੱਛੋਂ ਆ ਰਹੇ ਇਕ ਹੋਰ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੁਰਕੀਰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਗੁਰਕੀਰਤ ਸਿੰਘ ਦਾ ਵਿਆਹ ਰੱਖਿਆ ਗਿਆ ਸੀ, ਪਰ ਵਿਆਹ ਦੀਆਂ ਖ਼ੁਸ਼ੀਆਂ ਤੋਂ ਪਹਿਲਾਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਉਸ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ... ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਸਿਆਸੀ ਭਵਿੱਖ ਲਈ ਅਤਿ ਅਹਿਮ-ਜਥੇਦਾਰ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।