30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਮਲੋਹ ਵਿਚ ਲਾਵਾਰਸ ਕੁੱਤਿਆਂ ਦੇ ਝੁੰਡਾਂ ਨੇ ਲੋਕਾਂ ਦੀ ਵਧਾਈ ਚਿੰਤਾ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ

ਅਮਲੋਹ, 29 ਨਵੰਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਵਿਚ ਝੁੰਡ ਬਣਾ ਕੇ ਘੁੰਮਦੇ ਲਾਵਾਰਸ ਕੁੱਤੇ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਸੜਕਾਂ ਅਤੇ ਗਲੀਆਂ ਵਿਚ ਘੁੰਮਦੇ ਇਨ੍ਹਾਂ ਕੁੱਤਿਆਂ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਅਜੀਤ ਡੈਸਕ 30-11-2026
ਅਮਲੋਹ, 29 ਨਵੰਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਵਿਚ ਝੁੰਡ ਬਣਾ ਕੇ ਘੁੰਮਦੇ ਲਾਵਾਰਸ ਕੁੱਤੇ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਸੜਕਾਂ ਅਤੇ ਗਲੀਆਂ ਵਿਚ ਘੁੰਮਦੇ ਇਨ੍ਹਾਂ ਕੁੱਤਿਆਂ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਖ਼ਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਕੁੱਤਿਆਂ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਕਈ ਵਾਰ ਕੁੱਤਿਆਂ ਦੇ ਝੁੰਡ ਸੜਕਾਂ ਵਿਚਕਾਰ ਆ ਜਾਣ ਕਾਰਨ ਵਾਹਨ ਚਾਲਕਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਵੱਲ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲਾਵਾਰਸ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਚਾਰ ਸਾਲ ਪਹਿਲਾਂ ਲਾਈ ਤ੍ਰਿਵੇਣੀ ਪੁੱਟਣ ਵਿਰੁੱਧ ਤਲਾਣੀਆਂ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼-ਨਕੇਸ਼ ਜਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।