10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਦਾ ਅਧਿਕਾਰੀਆਂ ਵਲੋਂ ਦੌਰਾ

ਅਜੀਤ ਡੈਸਕ 01-01-2026
ਤਾਰਾਗੜ੍ਹ, 31 ਦਸੰਬਰ (ਸੋਹਨ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅਥਾਰਿਟੀ ਦੇ ਚੇਅਰਮੈਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਜੇ.ਐਮ. ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਰੁਪਿੰਦਰ ਸਿੰਘ ਦੇ ਆਦੇਸ਼ਾਂ ਹੇਠ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਵਿਚ ਸਥਾਪਿਤ ਓ.ਏ.ਟੀ. ਸੈਂਟਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਵਿਚ ਐਡਵੋਕੇਟ ਦਰਸ਼ਨ ਸਿੰਘ, ਵਿਨੋਦ ਕੁਮਾਰ ਐਡਵੋਕੇਟ, ਹਨੀ ਮੈਣੀ, ਡਾ: ਰਜਤ ਮਹਾਜਨ ਅਤੇ ਪੁਲਿਸ ਸਟੇਸ਼ਨ ਇੰਚਾਰਜ ਕੁਲਦੀਪ ਰਾਜ ਸ਼ਾਮਿਲ ਸਨ | ਪੀ.ਐਲ.ਵੀ. ਜਗੀਰ ਸਿੰਘ, ਕੁਲਵਿੰਦਰ ਕੌਰ ਅਤੇ ਪੱਲਵੀ ਸ਼ਰਮਾ ਨੇ ਵੀ ਇਸ ਸਮਾਗਮ ਵਿਚ ਸ਼ਿਰਕਤ ਕੀਤੀ | ਐਡਵੋਕੇਟ ਦਰਸ਼ਨ ਸਿੰਘ ਅਤੇ ਵਿਨੋਦ ਕੁਮਾਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ | ਵਕੀਲ ਵਿਨੋਦ ਕੁਮਾਰ ਅਤੇ ਦਰਸ਼ਨ ਸਿੰਘ ਨੇ ਹਾਜ਼ਰੀਨ ਨੂੰ ਦੱਸਿਆ ਕਿ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਹਰ ਪਿੰਡ ਤੇ ਸ਼ਹਿਰ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਾਰਕੁੱਟ ਕਰ ਕੇ ਪਾਠੀ ਸਿੰਘ ਤੋਂ ਨਕਦੀ ਖੋਹੀ ਅਗਲੀ ਖ਼ਬਰ ਸਾਜਨ ਬਲੌਰਿਆ ਨੰੂ ਥਾਪਿਆ ਰਾਜਪੂਤ ਭਲਾਈ ਬੋਰਡ ਦਾ ਬਲਾਕ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।