11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਨਵੇਂ ਸਾਲ 2026 ਦੀ ਮੁਬਾਰਕਬਾਦ

ਅਜੀਤ ਡੈਸਕ 01-01-2026
ਬਟਾਲਾ, 31 ਦਸੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ: ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਵੇਂ ਸਾਲ 2026 ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ | ਉੁਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਕਰੀਬ ਚਾਰ ਸਾਲਾਂ ਵਿਚ ਹਲਕਾ ਬਟਾਲਾ ਵਿਖੇ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ, ਸਾਲ 2026 ਵਿਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਦੀ ਲੜੀ ਹੋਰ ਤੇਜ਼ੀ ਨਾਲ ਨਿਰੰਤਰ ਜਾਰੀ ਰਹੇਗੀ |
ਪਿਛਲੀ ਖ਼ਬਰ ਪਿੰਡ ਦਬੁਰਜੀ ਵਿਖੇ ਕ੍ਰਿਸਮਸ ਤੇ ਨਵਾਂ ਸਾਲ ਮਨਾਇਆ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਦੇ ਦਫ਼ਤਰ ਅੱਗੇ ਧਰਨਾ ਤੇ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।